ਅਪਰਾਧਸਿਆਸਤਖਬਰਾਂ

ਸਕੂਲ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਧਮਕਾਇਆ

ਜੰਮੂ-ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਇਕ ਆਡੀਓ ਸੰਦੇਸ਼ ਮੁਤਾਬਕ ਕੁਝ ਵਿਦਿਆਰਥਣਾਂ ਦੇ ਇਕ ਸਮੂਹ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਸਰਕਾਰੀ ਸੈਕੰਡਰੀ ਸਕੂਲ ਕੰਪਲੈਕਸ ’ਚ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਧਮਕਾਉਣ ਦਾ ਦੋਸ਼ ਲਾਇਆ ਹੈ।ਇਕ ਵਿਦਿਆਰਥਣ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਦਿਆਰਥੀ ਸਮੂਹ ਵਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਕੁੱਟਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੇ ਨਿਯਮਾਂ ਅਤੇ ਸ਼ਰਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੁਝ ਸੀਨੀਅਰਾਂ, ਸਹਿਪਾਠੀਆਂ ਅਤੇ ਜੂਨੀਅਰਾਂ ਨੇ ਧਮਕੀ ਦਾ ਇਤਰਾਜ਼ ਕੀਤਾ। ਇਸ ਬਾਬਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਕਾਪੀ ਸੌਂਪੀ ਹੈ। ਫ਼ਿਲਹਾਲ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਸ਼ਰਮਾ ਨੇ ਕਿਹਾ ਕਿ ਜੰਮੂ ਦੇ ਮੁੱਖ ਸਿੱਖਿਆ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।ਇਸ ਸਾਰੇ ਮਾਮਲੇ ’ਤੇ ਅਧਿਆਪਕਾਂ ਨੇ ਕੋਈ ਟਿੱਪਣੀ ਨਹੀਂ ਕੀਤੀ।

Comment here