ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਜ਼ਾ ਸਮੀਖਿਆ ਕਮੇਟੀ ਨੇ ਭੁੱਲਰ ਦੀ ਰਿਹਾਈ ਰੋਕੀ!

ਨਵੀਂ ਦਿੱਲੀ– ਪ੍ਰੋ ਦਵਿੰਦਰਪਾਲ ਭੁੱਲਰ ਦੀ ਰਿਹਾਈ ਉੱਤੇ ਫਿਲਹਾਲ ਸਜ਼ਾ ਸਮੀਖਿਆ ਬੋਰਡ ਨੇ ਰੋਕ ਲਗਾ ਦਿੱਤੀ ਹੈ। ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭੁੱਲਰ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਪਰ ਅਜਿਹੀ ਰਾਹਤ ਨਹੀਂ ਮਿਲੀ। ਇਸ ਤੋਂ ਪਹਿਲਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ  ਟਵੀਟ ਕੀਤਾ ਸੀ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ : ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ @narendramodi ਜੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ ਪਰ @ArvindKejriwal ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਫੀ ਭਖਿਆ ਰਿਹਾ ਸੀ।

Comment here