ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendar Jain) ਦੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਦੀ ਜਾਂਚ ਕਰ ਰਿਹਾ ਹੈ। ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦੀ 21 ਜੁਲਾਈ ਨੂੰ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਸੀ ਅਤੇ ਠੀਕ ਹੋਣ ਲਈ ਸਮਾਂ ਚਾਹੀਦਾ ਹੈ। ਈਡੀ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ (ਏ.ਐੱਸ.ਜੀ.), ਐੱਸ. ਵੀ.ਰਾਜੂ ਨੇ ਕਿਹਾ ਕਿ ਉਹ ਅੰਤਰਿਮ ਜ਼ਮਾਨਤ ਵਧਾਉਣ ਦਾ ਵਿਰੋਧ ਨਹੀਂ ਕਰ ਰਹੇ ਹਨ।
ਸੁਣਵਾਈ ਦੌਰਾਨ ਅਜਿਹਾ ਸਮਾਂ ਵੀ ਆਇਆ ਜਦੋਂ ਈਡੀ ਨੇ ਡਾਕਟਰੀ ਆਧਾਰ ‘ਤੇ ਜੈਨ ਦੀ ਜ਼ਮਾਨਤ ਵਧਾਉਣ ਦਾ ਸਖ਼ਤ ਵਿਰੋਧ ਕੀਤਾ। ਏਜੰਸੀ ਨੇ ਕਿਹਾ ਕਿ ਜੈਨ ਦੀ ਸਿਹਤ ‘ਤੇ ਸੁਤੰਤਰ ਮੁਲਾਂਕਣ ਦੀ ਲੋੜ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਸਤੇਂਦਰ ਜੈਨ ਨੂੰ ਸਵੀਮਿੰਗ ਪੂਲ ‘ਚ ਲਿਜਾਣ ਲਈ ਤਿਆਰ ਹੈ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਰਾਜੂ ਨੇ ਕਿਹਾ, “ਉਹ ਜੇਲ੍ਹ ਵਿੱਚ ਇੱਕ ਸਵਿਮਿੰਗ ਪੂਲ ਚਾਹੁੰਦੇ ਹਨ। ਲੋੜ ਪੈਣ ‘ਤੇ, ਜੇ ਇਹ ਉਨ੍ਹਾਂ ਦੀ ਸਰੀਰਕ ਥੈਰੇਪੀ ਦਾ ਹਿੱਸਾ ਹੈ, ਤਾਂ ਅਸੀਂ ਉਸ ਨੂੰ ਸਵਿਮਿੰਗ ਪੂਲ ਵਿਚ ਲੈ ਜਾ ਸਕਦੇ ਹਾਂ, ਪਰ ਡਾਕਟਰੀ ਜਾਂਚ ਏਮਜ਼ ਵਿਚ ਹੋਣੀ ਚਾਹੀਦੀ ਹੈ।
ਸ੍ਰੀ ਰਾਜੂ ਨੇ ਕਿਹਾ ਕਿ ਜਾਂਚ ਏਜੰਸੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਜਾਂ ਕਿਸੇ ਹੋਰ ਹਸਪਤਾਲ ਤੋਂ ਜੈਨ ਦੀ ਸਿਹਤ ਦੀ ਸੁਤੰਤਰ ਜਾਂਚ ਦੀ ਮੰਗ ਵਾਲੀ ਆਪਣੀ ਅਰਜ਼ੀ ‘ਤੇ ਅਗਲੀ ਤਰੀਕ ‘ਤੇ ਸੁਣਵਾਈ ਕਰਨਾ ਚਾਹੁੰਦੀ ਹੈ। ਬੈਂਚ ਨੇ ਮਾਮਲੇ ਦੀ ਸੁਣਵਾਈ ਪੰਜ ਹਫ਼ਤਿਆਂ ਬਾਅਦ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ 10 ਜੁਲਾਈ ਨੂੰ ਡਾਕਟਰੀ ਆਧਾਰ ‘ਤੇ ਜੈਨ ਨੂੰ ਦਿੱਤੀ ਅੰਤਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਸੀ। ਸੁਪਰੀਮ ਕੋਰਟ ਨੇ 26 ਮਈ ਨੂੰ ਡਾਕਟਰੀ ਆਧਾਰ ‘ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਕਿਸੇ ਨਾਗਰਿਕ ਨੂੰ ਆਪਣੀ ਮਰਜ਼ੀ ਨਾਲ ਨਿੱਜੀ ਹਸਪਤਾਲ ‘ਚ ਆਪਣੇ ਖਰਚੇ ‘ਤੇ ਇਲਾਜ ਕਰਵਾਉਣ ਦਾ ਅਧਿਕਾਰ ਹੈ।

ਸਤੇਂਦਰ ਜੈਨ ਜੇਲ੍ਹ ‘ਚ ਮੰਗ ਰਿਹੈ ਸਵਿਮਿੰਗ ਪੂਲ !

Comment here