ਅਪਰਾਧਸਿਆਸਤਖਬਰਾਂ

ਸਤੇਂਦਰ ਜੈਨ 9 ਜੂਨ ਤੱਕ ਈਡੀ ਦੀ ਹਿਰਾਸਤ ਚ

ਨਵੀਂ ਦਿੱਲੀ- ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਨੇ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ। ਈਡੀ ਨੇ ਅਦਾਲਤ ਤੋਂ ਸਿਹਤ ਮੰਤਰੀ ਸਤੇਂਦਰ ਜੈਨ ਲਈ 14 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਜੈਨ ਹਿਰਾਸਤ ‘ਚ ਵੀ ਘਰ ਦਾ ਬਣਿਆ ਖਾਣਾ ਖਾਵੇਗਾ। ਦਰਅਸਲ, ਸਤੇਂਦਰ ਜੈਨ ਦੇ ਵਕੀਲ ਨੇ ਸਿਹਤ ਮੰਤਰੀ ਨੂੰ ਭੋਜਨ ਦੇਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੱਲ੍ਹ ਆਮ ਆਦਮੀ ਪਾਰਟੀ ਨੇਤਾ ਤੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਸਤੇਂਦਰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦੀ ਜਾਂਚ ਤਹਿਤ ਜੈਨ ਦੇ ਪਰਿਵਾਰ ਅਤੇ ਉਨ੍ਹਾਂ ਨਾਲ ਸਬੰਧਤ ਕੰਪਨੀਆਂ ਦੇ 4.81 ਕਰੋੜ ਰੁਪਏ ਦੇ ਅਸਾਸੇ ਅਸਥਾਈ ਤੌਰ ’ਤੇ ਜ਼ਬਤ ਕੀਤੇ ਗਏ ਹਨ। ਈਡੀ ਵੱਲੋਂ ਇਸ ਕੇਸ ਦੇ ਸਬੰਧ ’ਚ 2018 ਵਿੱਚ ਵੀ ਜੈਨ ਤੋਂ ਪੁੱਛ ਪੜਤਾਲ ਕੀਤੀ ਗਈ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਈਡੀ ਵੱਲੋਂ ਸਤੇਂਦਰ ਜੈਨ ਨੂੰ ‘ਫਰਜ਼ੀ’ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣ ਲਈ ‘ਆਪ’ ਦੇ ਇੰਚਾਰਜ ਹਨ। ਉਨ੍ਹਾਂ ਕਿਹਾ, ‘‘ਭਾਜਪਾ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਹਾਰ ਦਾ ਡਰ ਹੈ।’’

 

Comment here