ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਸਭ ਕੁਝ ਖਤਮ ਹੋਣ ਤੋਂ ਪਹਿਲਾਂ ਪੁਤਿਨ ਨਾਲ ਗੱਲ ਕਰੋ- ਜ਼ੇਲੇਨਸਕੀ

ਵਾਸ਼ਿੰਗਟਨ-ਯੂਕ੍ਰੇਨ-ਰੂਸ ਵਿਚਾਲੇ ਜੰਗ ਤੇਜ਼ ਹੋ ਚੁੱਕੀ ਹੈ। ਹੁਣ ਤਕ 137 ਯੂਕ੍ਰੇਨੀ ਨਾਗਰਿਕਾਂ ਦੀ ਮਾਰੇ ਜਾ ਚੁੱਕੇ ਹਨ। ਇਸ ਦੌਰਾਨ, ਯੂਕ੍ਰੇਨ ਲਈ ਇੱਕ ਹੋਰ ਬੁਰੀ ਖ਼ਬਰ ਆਈ ਹੈ। ਦਰਅਸਲ ਅਮਰੀਕਾ ਅਤੇ ਨਾਟੋ ਦੇਸ਼ਾਂ ਨੇ ਯੂਕ੍ਰੇਨ ਵਿੱਚ ਫੌਜ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਫਿਰ ਕਿਹਾ ਕਿ ਰੂਸ ਵੱਲੋਂ ਵੱਡੇ ਹਮਲੇ ਸ਼ੁਰੂ ਕੀਤੇ ਜਾਣ ਤੋਂ ਬਾਅਦ ਪਹਿਲੇ ਦਿਨ 130 ਤੋਂ ਵੱਧ ਯੂਕ੍ਰੇਨੀਅਨ ਮਾਰੇ ਗਏ ਹਨ। ਅਜਿਹੇ ‘ਚ ਪੂਰੀ ਦੁਨੀਆ ਨੇ ਉਸ ਨੂੰ ਜੰਗ ਦੇ ਮੈਦਾਨ ‘ਚ ਇਕੱਲਾ ਛੱਡ ਦਿੱਤਾ ਹੈ।ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ 48 ਘੰਟਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਦੋਵਾਂ ਧਿਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਤਾਜ਼ਾ ਬਿਆਨ ਨੇ ਜੰਗ ਦੇ ਜਲਦੀ ਖਤਮ ਹੋਣ ਦੀ ਉਮੀਦ ਜਗਾਈ ਹੈ। ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਆਪਣੇ ਤਾਜ਼ਾ ਬਿਆਨ ਵਿੱਚ ਝੁਕਣ ਦਾ ਸੰਕੇਤ ਦਿੱਤਾ ਹੈ। ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਅਸੀਂ ਰੂਸ ਨਾਲ ਗੱਲਬਾਤ ਲਈ ਤਿਆਰ ਹਾਂ। ਬੇਨਤੀ ਹੈ ਕਿ ਰੂਸੀ ਰਾਸ਼ਟਰਪਤੀ ਸਭ ਕੁਝ ਖਤਮ ਹੋਣ ਤੋਂ ਪਹਿਲਾਂ ਗੱਲਬਾਤ ਲਈ ਤਿਆਰ ਹੋ ਜਾਣ। ਹੁਣ ਪੂਰੀ ਦੁਨੀਆ ਰੂਸ ਦੇ ਜਵਾਬ ਦੀ ਉਡੀਕ ਕਰ ਰਹੀ ਹੈ। ਯੂਕ੍ਰੇਨ ‘ਚ ਨਹੀਂ ਭੇਜੇਗਾ ਆਪਣੀ ਫੌਜ: ਇਸ ਤੋਂ ਪਹਿਲਾਂ ਯੂਕ੍ਰੇਨ ‘ਤੇ ਰੂਸੀ ਹਮਲੇ ਦੇ ਮੁੱਦੇ ‘ਤੇ ਜੀ-7 ਦੇਸ਼ਾਂ ਨਾਲ ਗੱਲਬਾਤ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅਮਰੀਕਾ ਯੂਕ੍ਰੇਨ ‘ਚ ਆਪਣੀ ਫੌਜ ਨਹੀਂ ਭੇਜੇਗਾ। ਬਾਇਡਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਹਮਲਾਵਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਯੁੱਧ ਚੁਣਿਆ ਹੈ। ਇਸ ਦੌਰਾਨ ਉਨ੍ਹਾਂ ਨੇ ਰੂਸ ਦੇ ਖਿਲਾਫ ਨਵੀਆਂ ਅਤੇ ਸਖਤ ਆਰਥਿਕ ਪਾਬੰਦੀਆਂ ਲਗਾਉਣ ਦਾ ਐਲਾਨ ਵੀ ਕੀਤਾ। ਇਹ ਰੂਸੀ ਬੈਂਕਾਂ ਅਤੇ ਸਰਕਾਰੀ ਮਾਲਕੀ ਵਾਲੀਆਂ ਕੰਪਨੀਆਂ ਦੇ ਖਿਲਾਫ ਪਾਬੰਦੀਆਂ ਤੋਂ ਲੈ ਕੇ ਦੁਨੀਆ ਦੀਆਂ ਪ੍ਰਮੁੱਖ ਮੁਦਰਾਵਾਂ ਵਿੱਚ ਵਪਾਰ ਕਰਨ ਲਈ ਰੂਸੀ ਸਮਰੱਥਾਵਾਂ ਵਿੱਚ ਵਿਘਨ ਪਾਉਣ ਤਕ ਹੈ।

Comment here