ਸਿਆਸਤਖਬਰਾਂਚਲੰਤ ਮਾਮਲੇ

ਸਮਾਗਮ ’ਚ ਬਸੰਤੀ ਪੱਗਾਂ ਤੇ ਦੁਪੱਟੇ ਲੈ ਕੇ ਆਓ: ਭਗਵੰਤ ਮਾਨ

ਚੰਡੀਗੜ੍ਹ :  ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਤੋਣ ਬਾਅਦ ਆਪ ਪੰਜਾਬ ‘ਚ ਪਹਿਲੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਆਪ ਨੇ ਅਜੇ ਮੁੱਖ ਮੰਤਰੀ ਵਜੋਂ ਸੁਹੰ ਵੀ ਨਹੀਂ ਚੱਕੀ ਕਿ ਉਸ ਨੇ ਮੁੱਖ ਮੰਤਰੀ ਉਹਦੇ ਵਜੋਂ ਕੰਮ ਕਰਨਾ ਸ਼ੁਰੂ ਵੀ ਕਰ ਦਿੱਤੀ ਹੈ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਵਿਖੇ ਸੁਹੰ ਚੁੱਕ ਸਮਾਗਮ ਹੋਣ ਜਾ ਰਿਹਾ ਹੈ। ਜਿਥੇ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਥੇ ਹੀ ਇਸ ਨੂੰ ਬਸੰਤੀ ਦੇ ਰੰਗ ਵਿੱਚ ਰੰਗਣ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਸਮਾਗਮ ਵਿੱਚ ਆਉਣ ਵਾਲੇ ਸਾਰੇ ਨੌਜਵਾਨਾਂ ਨੂੰ ਬਸੰਤੀ ਪੱਗਾਂ ਅਤੇ ਔਰਤਾਂ ਨੂੰ ਬਸੰਤੀ ਦੁਪੱਟਾ ਪਹਿਨਣ ਲਈ ਕਿਹਾ ਹੈ। ਭਗਵੰਤ ਮਾਨ ਨੇ ਅੱਜ ਆਪਣੇ ਟਵਿੱਟਰ ਹੈਂਡਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਇਹ ਅਪੀਲ ਕੀਤੀ ਹੈ। ਆਓ ਸਾਰੇ ਰਲ਼ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ, 16 ਮਾਰਚ, ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਦਾ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਬੁੱਧਵਾਰ ਨੂੰ ਮੈਂ ਹੀ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕ ਮੇਰੇ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ। ਪੰਜਾਬ ਦੇ ਤਿੰਨ ਕਰੋੜ ਲੋਕ ਮੁੱਖ ਮੰਤਰੀ ਬਣ ਚੁੱਕੇ ਹਨ। ਮਾਨ ਨੇ ਸਭ ਨਾਲ ਮਿਲ ਕੇ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਇਆ। ਸਹੁੰ ਚੁੱਕ ਸਮਾਗਮ ਵਾਲੇ ਦਿਨ ਹਰ ਨੌਜਵਾਨ, ਬਜ਼ੁਰਗਾਂ ਤੋਂ ਲੈ ਕੇ, ਸਿਰ ‘ਤੇ ਬਸੰਤੀ ਰੰਗ ਦੀ ਦਸਤਾਰ ਅਤੇ ਔਰਤਾਂ ਸਿਰ ‘ਤੇ ਬਸੰਤੀ ਰੰਗ ਦਾ ਰੁਮਾਲ ਬੰਨ੍ਹ ਕੇ ਆਉਣ। ਮਾਨ ਨੇ ਕਿਹਾ ਕਿ ਖਟਕੜ ਕਲਾਂ ਉਸ ਦਿਨ ਬਸੰਤੀ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਲੋਕਾਂ ਲਈ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਪਿੰਡਾਂ ‘ਚ ਰਹਿੰਦੇ ਬਜ਼ੁਰਗਾਂ ਨੂੰ ਤਹਿਸੀਲਾਂ, ਪਟਵਾਰੀਆਂ ਅਤੇ ਸਰਕਾਰੀ ਮਹਿਕਮਿਆਂ ‘ਚ ਕੰਮ ਕਰਵਾਉਣ ਲਈ ਗੇੜੇ ਨਹੀਂ ਲਾਉਣੇ ਪੈਣਗੇ, ਸਗੋਂ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਕੰਮ ਕਰਵਾਉਣਗੇ।

Comment here