ਚੰਡੀਗੜ੍ਹ- ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲੱਗੀ ਹੋਈ ਹੈ, ਇਸ ਦੌਰਾਨ ਖਬਰ ਆਈ ਹੈ ਕਿ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਕਬਜ਼ਿਆਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਵੀ ਕਬਜ਼ਿਆਂ ਅਤੇ ਨਜਾਇਜ਼ ਕਬਜ਼ਿਆਂ ਉੱਤੇ ਬੁਲਡੋਜ਼ਰ ਚੱਲ ਸਕਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ 31 ਮਈ ਤਕ ਖ਼ੁਦ ਹੀ ਕਬਜ਼ਾ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਤੋਂ ਬਾਅਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ‘ਚ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਵੱਡੀ ਗਿਣਤੀ ‘ਚ ਨਾਜਾਇਜ਼ ਕਬਜ਼ੇ ਹਨ। ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ‘ਚ ਵੀ ਲੋਕਾਂ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ‘ਚ ਰਸੂਖ਼ਦਾਰ ਲੋਕ ਤੇ ਨੇਤਾ ਸ਼ਾਮਲ ਹਨ। ਪਿਛਲੀਆਂ ਸਰਕਾਰਾਂ ਦੌਰਾਨ ਵੀ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਆਦਿ ਦਿੱਤੇ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਇਕ ਟਵੀਟ ਜਾਰੀ ਕੀਤਾ। ਉਨ੍ਹਾਂ ਇਕ ਟਵੀਟ ‘ਚ ਕਿਹਾ, ‘ਮੈਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਚਾਹੇ ਉਹ ਸਿਆਸਤਦਾਨ ਹੋਣ ਜਾਂ ਅਧਿਕਾਰੀ ਜਾਂ ਕੋਈ ਰਸੂਖ਼ਦਾਰ ਵਿਅਕਤੀ, ਉਹ ਨਾਜਾਇਜ਼ ਕਬਜ਼ਾ ਛੱਡ ਕੇ 31 ਮਈ ਤਕ ਜ਼ਮੀਨ ਸਰਕਾਰ ਨੂੰ ਸੌਂਪ ਦੇਣ। ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਮਿਲ ਸਕਦੇ ਹਨ।’
ਸਰਕਾਰੀ ਜ਼ਮੀਨਾਂ ‘ਤੋਂ ਕਬਜ਼ੇ ਛੁਡਵਾਉਣ ਲਈ ਪੰਜਾਬ ਚ ਵੀ ਚੱਲੂ ਬੁਲਡੋਜ਼ਰ

Comment here