ਇਸਲਾਮਾਬਾਦ-ਪਾਕਿਸਤਾਨੀ ਫੌਜ ਨੇ ਪਿਛਲੇ ਹਫਤੇ 6 ਅਕਤੂਬਰ ਨੂੰ ਐਲਾਨ ਕਰਦਿਆਂ ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਖ਼ੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਸੀ। ਹਾਲਾਂਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਫ਼ਤਰ ਨੇ ਅੰਜੁਮ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਜਿਸ ਤੋਂ ਬਾਅਦ ਸਰਕਾਰ ਤੇ ਫੌਜ ਵਿਚਾਲੇ ਵਿਵਾਦ ਦੀ ਗੱਲ ਆਖੀ ਜਾ ਰਹੀ ਹੈ। ਜੇਕਰ ਇਹ ਮਾਮਲਾ ਅੱਗੇ ਵਧਦਾ ਹੈ ਤਾਂ ਪਾਕਿਸਤਾਨ ’ਚ ਇਕ ਵੱਡਾ ਸੰਵਿਧਾਨਕ ਸੰਕਟ ਖੜ੍ਹਾ ਹੋ ਸਕਦਾ ਹੈ। ਇਸ ਵਿਵਾਦ ਦਾ ਸੇਕ ਉਥੋਂ ਦੀ ਲੋਕਤੰਤਰਿਕ ਸਰਕਾਰ ਤਕ ਪਹੁੰਚ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨੀ ਫੌਜ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਉਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਲਗਾਤਾਰ ਆਈ. ਐੱਸ. ਆਈ. ਮੁਖੀ ਦੀ ਨਿਯੁਕਤੀ ਮਾਮਲੇ ’ਚ ਕਾਨੂੰਨੀ ਨਿਯਮਾਂ ਦਾ ਜ਼ਿਕਰ ਕਰ ਰਹੇ ਹਨ।
Comment here