ਮੋਹਾਲੀ-ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨੇ ਮੰਗਾਂ ਪੂਰੀਆਂ ਹੋਣ ਤੱਕ ਬੀਤੇ ਦਿਨ ਤੋਂ ਮੋਹਾਲੀ-ਚੰਡੀਗੜ ਸਰਹੱਦ ਤੇ ਪੱਕਾ ਮੋਰਚਾ ਲਾਇਆ ਹੋਇਆ ਸੀ, ਅੱਜ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ ‘ਤੇ ਸਹਿਮਤੀ ਹੋ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਕਿਸਾਨਾਂ ਦੀਆਂ 12 ਮੰਗਾਂ ਮੰਨੇ ਜਾਣ ਦੀ ਖਬਰ ਹੈ। ਕਣਕ ਉਤੇ ਬੋਨਸ ਵਾਲੀ ਮੰਗ ‘ਤੇ ਸਹਿਮਤੀ ਨਹੀਂ ਬਣੀ ਹੈ। ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੀਟਿੰਗ ਹੋਈ ਸੀ। ਮੁੱਖ ਮੰਤਰੀ ਨੇ ਕਿਸਾਨ ਨੇਤਾਵਾ ਨੂੰ ਮੀਟਿੰਗ ਲਈ ਸੱਦਿਆ ਸੀ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀਆਂ ਤਰੀਕਾਂ ਨੂੰ ਲੈ ਕੇ ਸੀ, ਜਿਸ ਉਤੇ ਸਹਿਮਤੀ ਬਣ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਥੋੜ੍ਹੇ ਸਮੇਂ ਮੁਹਾਲੀ ਪਹੁੰਚੇ ਤੇ ਕਿਸਾਨਾਂ ਵਲੋਂ ਲਗਾਏ ਧਰਨੇ ਨੂੰ ਖ਼ਤਮ ਕਰਵਾਇਆ।
ਸਰਕਾਰ ਨਾਲ ਸਹਿਮਤੀ ਬਣਨ ‘ਤੇ ਕਿਸਾਨਾਂ ਨੇ ਮੋਰਚਾ ਚੁੱਕਿਆ


Comment here