ਸਿਆਸਤਖਬਰਾਂ

ਸਰਕਾਰ ਬਣਾਓ ਅਸੀਂ ਜਲੰਧਰ ਚ ਬਣਾ ਦਿਆਂਗੇ ਕੌਮਾਂਤਰੀ ਹਵਾਈ ਅੱਡਾ-ਕੇਜਰੀਵਾਲ

ਜਲੰਧਰ-ਪੰਜਾਬ ਚੋਣਾਂ ਦੇ ਮਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਆ ਰਹੇ ਹਨ, ਅੱਜ ਵੀ ਦੋ ਦਿਨਾ ਪੰਜਾਬ ਦੌਰੇ ਤੇ ਆਏ। ਜਲੰਧਰ ਵਿਖੇ  ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਸਮਰਥਕਾਂ ਵੱਲੋਂ ‘ਤਿਰੰਗਾ ਯਾਤਰਾ’ ਕੱਢੀ ਗਈ | ਇਸ ਦੌਰਾਨ ਉਨ੍ਹਾਂ ਜਲੰਧਰ ਵਾਸੀਆਂ ਲਈ ਦੋ ਵੱਡੀਆਂ ਗਾਰੰਟੀਆਂ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ‘ਚ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣੇਗੀ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ‘ਚ ਜਿੱਥੇ ਵੀ ਖੇਡਾਂ ਹੁੰਦੀਆਂ ਹਨ ਤਾਂ ਜ਼ਿਆਦਾਤਰ ਸਾਮਾਨ ਜਲੰਧਰ ‘ਚੋਂ ਖੇਡਾਂ ਲਈ ਜਾਂਦਾ ਹੈ | ਇਸੇ ਕਰਕੇ ਇਥੇ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਿਸਟੀ ਬਣਾਵੇਗਾ | ਅਰਵਿੰਦ ਕੇਜਰੀਵਾਲ ਭਲਕੇ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਜਲੰਧਰ ਪਹੁੰਚਣ ‘ਤੇ ਅਰਵਿੰਦ ਕੇਜਰੀਵਾਲ ਦਾ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਅਰਵਿੰਦ ਕੇਜਰੀਵਾਲ ਦੀ ਤਿਰੰਗਾ ਯਾਤਰਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਅਰਵਿੰਦ ਕੇਜਰੀਵਾਲ ਦੇ ਨਾਲ ਸਹਿ ਇੰਚਾਰਜ ਰਾਘਵ ਚੱਢਾ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹਰਪਾਲ ਚੀਮਾ ਵੀ ਮੌਜੂਦ ਰਹੇ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹੀ ਇਹ ਤਿਰੰਗਾ ਯਾਤਰਾ ਪੰਜਾਬ ਵਿਚ ਕੱਢੀ ਜਾ ਰਹੀ ਹੈ। ਪੰਜਾਬ ਵਿੱਚ ਪੁਰਾਣਾ ਦੌਰ ਵੇਖਿਆ ਹੈ, ਉਹ ਨਹੀਂ ਚਾਹੁੰਦੇ ਕਿ ਅਜਿਹਾ ਦੌਰ ਮੁੜ ਆਵੇ। ਇਹ ਤਿਰੰਗਾ ਯਾਤਰਾ ਪੰਜਾਬ ਦੇ ਅਮਨ, ਸ਼ਾਂਤੀ ਦੀ ਚੇਨ ਅਤੇ ਭਵਿੱਖ ਲਈ ਕੱਢੀ ਜਾ ਰਹੀ ਹੈ।

Comment here