ਸਿਆਸਤਖਬਰਾਂਚਲੰਤ ਮਾਮਲੇ

ਸਰਵਣ ਸਿੰਘ ਫਿਲੌਰ ਨੇ ਕਾਂਗਰਸ ਛੱਡੀ

ਚੰਡੀਗੜ੍ਹ-ਟਿਕਟਾਂ ਨਾ ਮਿਲਣ ਕਾਰਨ ਪੰਜਾਬ ਕਾਂਗਰਸ ‘ਚ ਆਗੂਆਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦਾ ਬੇਟਾ ਦਮਨਵੀਰ ਸਿੰਘ ਫਿਲੌਰ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ। ਜਾਣਕਾਰੀ ਅਨੁਸਾਰ ਸਰਵਣ ਸਿੰਘ ਫਿਲੌਰ ਤੇ ਉਨ੍ਹਾਂ ਦਾ ਬੇਟਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣਗੇ।ਦੱਸਿਆ ਜਾਂਦਾ ਹੈ ਕਿ ਸਰਵਣ ਸਿੰਘ ਫਿਲੌਰ ਅਕਾਲੀ ਦਲ ਦੀ ਸਰਕਾਰ ਦੌਰਾਨ ਜੇਲ੍ਹ ਮੰਤਰੀ ਰਹੇ ਹਨ ਪਰ ਡਰੱਗ ਰੈਕਟ ਮਾਮਲੇ ਵਿਚ ਉਨ੍ਹਾਂ ਦੀਆਂ ਤਾਰਾਂ ਜੁੜਨ ਅਤੇ ਈਡੀ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਆਧਾਰ ਬਣਾ ਕੇ ਅਕਾਲੀ ਦਲ ਨੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਰੋਸ ਵਜੋਂ ਫਿਲੋਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਕਾਂਗਰਸ ਵਲੋਂ ਵੀ ਟਿਕਟ ਨਾ ਮਿਲਣ ਕਾਰਨ ਉਹ ਬਾਗੀ ਹੋ ਗਏ ਹਨ।
ਅਕਾਲੀ ਦਲ ਛੱਡ ਕੇ ਸਰਵਣ ਸਿੰਘ ਫਿਲੌਰ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਇਸ ਵਾਰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਦੇ ਸਕਦੀ ਹੈ। ਹਾਲਾਂਕਿ ਕਾਂਗਰਸ ਨੇ ਫਿਲੌਰ ਵਿਧਾਨ ਸਭਾ ਸੀਟ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਨੂੰ ਮੁੜ ਟਿਕਟ ਦੇ ਦਿੱਤੀ ਹੈ। ਚੌਧਰੀ ਵਿਕਰਮਜੀਤ ਸਿੰਘ ਨੂੰ ਟਿਕਟ ਮਿਲਣ ਤੋਂ ਬਾਅਦ ਦਮਨਵੀਰ ਸਿੰਘ ਫਿਲੌਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਮਾਡਲ ਤੇ ਫਿਲੌਰ ਇਲਾਕੇ ‘ਚ ਕਾਂਗਰਸ ਦੀਆਂ ਗਤੀਵਿਧੀਆਂ ‘ਤੇ ਨਿਸ਼ਾਨਾ ਸਾਧਿਆ ਸੀ।
ਸਰਵਣ ਸਿੰਘ ਫਿਲੌਰ ਜਾਂ ਦਮਨ ਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ‘ਚ ਸ਼ਾਮਲ ਹੋ ਕੇ ਫਿਲੌਰ ਤੋਂ ਉਮੀਦਵਾਰ ਵੀ ਬਣ ਸਕਦੇ ਹਨ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਅਜੇ ਤਕ ਕਿਸੇ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਸਰਵਣ ਸਿੰਘ ਫਿਲੌਰ ਪੁਰਾਣੇ ਅਕਾਲੀ ਆਗੂ ਹਨ ਪਰ ਪਿਛਲੀਆਂ ਚੋਣਾਂ ਵ’ਚ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਨਾ ਤਾਂ ਉਨ੍ਹਾਂ ਨੂੰ ਅਤੇ ਨਾ ਹੀ ਉਨ੍ਹਾਂ ਦੇ ਪੁੱਤਰ ਨੂੰ ਕਿਤਿਓਂ ਵੀ ਟਿਕਟ ਦਿੱਤੀ। ਅਜਿਹੇ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Comment here