ਅਪਰਾਧਸਿਆਸਤਖਬਰਾਂਦੁਨੀਆ

ਸਰਹੱਦ ਟੱਪਦੀ ਪਾਕਿ ਔਰਤ ਗ੍ਰਿਫ਼ਤਾਰ

ਪੁੰਛ-ਸਖਤ ਸਰਹੱਦੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ। ਭਾਰਤੀ ਫ਼ੌਜ ਦੇ ਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿਚ ਕੰਟਰੋਲ ਰੇਖਾ ਪਾਰ ਕਰਨ ਵਾਲੀ ਪਾਕਿਸਤਾਨੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਜਨਾਨੀ ਦੀ ਪਛਾਣ ਰੋਜ਼ੀਨਾ (49) ਪੁੱਤਰੀ ਮੁਹੰਮਦ ਅਯੂਬ ਵਾਸੀ ਇਸਲਾਮਾਬਾਦ (ਪਾਕਿਸਤਾਨ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਜ਼ਿਲ੍ਹਾ ਹੈੱਡਕੁਆਰਟਰ ਪੁੰਛ ’ਚ ਕੰਟਰੋਲ ਰੇਖਾ ’ਤੇ ਸਥਿਤ ਚੱਕਾਂ ਦਾ ਬਾਗ ਇਲਾਕੇ ’ਚ ਜਵਾਨ ਗਸ਼ਤ ਕਰ ਰਹੇ ਸਨ।
ਇਸੇ ਦੌਰਾਨ ਸੁਰੱਖਿਆ ਬਲਾਂ ਨੂੰ ਸ਼ੱਕੀ ਹਾਲਾਤਾਂ ’ਚ ਘੁੰਮਦੀ ਜਨਾਨੀ ਮਿਲੀ, ਜਿਸ ਤੋਂ ਪੁੱਛਗਿੱਛ ਤੋਂ ਬਾਅਦ ਜਨਾਨੀ ਦੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਹੋਈ। ਉਕਤ ਜਨਾਨੀ ਨੂੰ ਸੁਰੱਖਿਆ ਬਲਾਂ ਵੱਲੋਂ ਆਪਣੇ ਬੇਸ ਕੈਂਪ ’ਚ ਲਿਆਂਦਾ ਗਿਆ ਅਤੇ ਸਥਾਨਕ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਜਨਾਨੀ ਨੂੰ ਆਪਣੀ ਹਿਰਾਸਤ ’ਚ ਲੈ ਕੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Comment here