ਅਪਰਾਧਸਿਆਸਤਖਬਰਾਂ

ਸਰਹੱਦ ’ਤੇ ਬੀਐਸਐਫ ਨੇ ਅਣਪਛਾਤੇ ਵਿਅਕਤੀ ਨੂੰ ਮਾਰੀ ਗੋਲੀ

ਗੁਰਦਾਸਪੁਰ-ਭਾਰਤ-ਪਕਿਸਤਾਨ ਸਰਹੱਦ ’ਤੇ ਲੱਗੀ ਕੰਟੀਲੀ ਤਾਰ ਨੂੰ ਪਾਰ ਕਰਦੇ ਹੋਏ ਇੱਕ ਅਣਪਛਾਤੇ ਵਿਆਕਤੀ ਨੂੰ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਓਪੀ ਬਸੰਤਰ ਦੇ ਬੀਐਸਐਫ ਜਵਾਨਾਂ ਨੇ ਗੋਲੀ ਮਾਰ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਐਸਐਫ ਵੱਲੋਂ ਲਾਸ਼ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਮ੍ਰਿਤਕ ਦੀ ਪਹਿਚਾਣ ਨਹੀਂ ਹੋਈ ਪਰ ਉਹ ਭਾਰਤੀ ਹੈ ਅਤੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਵਿਚ ਸੀ।
ਇਸ ਮਾਮਲੇ ’ਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਥਾਣਾ ਇੰਚਾਰਜ਼ ਅਵਤਾਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਨੂੰ ਬੀਐਸਐਫ ਦੀ ਬਟਾਲੀਅਨ ਦੀ ਬੀਓਪੀ ਫਾਰਵਰਡ ਪੋਸਟ ਦੇ ਕੋਲ ਤਾਇਨਾਤ ਜਵਾਨਾਂ ਨੇ ਰਾਤ ਦੇ ਸਮੇਂ ਪਾਕਿਸਤਾਨ ਡਰੋਨ ਦੀ ਹਲਚਲ ਦੇਖੀ ਸੀ ਅਤੇ ਜਿਸ ’ਤੇ ਬੀਐਸਐਫ ਨੇ ਫਾਇਰਿੰਗ ਕੀਤੀ ਅਤੇ ਡਰੋਨ ਭਾਰਤੀ ਖੇਤਰ ਵਿੱਚ ਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ, ਜਿਸ ਤੋਂ ਬਾਅਦ ਪੁਲਿਸ ਪਾਰਟੀ ਅਤੇ ਬੀਐਸਐਫ ਵਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ ਸੀ।

Comment here