ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਉਤਸ਼ਾਹ ਨਾਲ ਚੱਲ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇਕੇ ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਦੇਸ਼ ਵਿਦੇਸ਼ ਦੇ ਅੱਠ ਟਰੱਕ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ‘ਤੇ 300 ਕਾਰੀਗਰ ਪਹੁੰਚ ਚੁੱਕੇ ਹਨ ਜੋ ਦਿਨ ਰਾਤ ਲਾ ਕੇ 6 ਸਤੰਬਰ ਦੀ ਰਾਤ ਤਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ। ਤਕਰੀਬਨ ਸਵਾ ਕਰੋੜ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸ਼ਰਧਾਲੂਆਂ ਵਿਚ ਵੀ ਇਸ ਪੁਰਬ ਲਈ ਉਤਸ਼ਾਹ ਪਾਇਆ ਦਾ ਰਿਹਾ ਹੈ।
Comment here