ਅਪਰਾਧਸਿਆਸਤਖਬਰਾਂ

ਸਵਿਟਜ਼ਰਲੈਂਡ ਸੰਸਦ ਦੇ ਬਾਹਰ ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਜਿਨੇਵਾ-ਸਵਿਟਜ਼ਰਲੈਂਡ ਦੀ ਸੰਸਦ ਨੂੰ ਲੈ ਕੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਸਵਿਟਜ਼ਰਲੈਂਡ ਦੀ ਸੰਸਦ ਦੇ ਇਕ ਪ੍ਰਵੇਸ਼ ਦੁਆਰ ‘ਤੇ ਬੁਲੇਟਪਰੂਫ ਜੈਕਟ ਪਹਿਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਵਿਸਫੋਟਕ ਬਰਾਮਦ ਕੀਤੇ ਗਏ, ਜਿਸ ਤੋਂ ਬਾਅਦ ਦੇਸ਼ ਦੀ ਰਾਜਧਾਨੀ ਬਰਨ ਵਿਚ ਪੁਲਸ ਨੇ ਸੰਸਦ ਅਤੇ ਸਬੰਧਤ ਦਫ਼ਤਰਾਂ ਨੂੰ ਖਾਲੀ ਕਰਵਾ ਦਿੱਤਾ। ਬਰਨ ਦੀ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ “ਸੰਘੀ ਸੁਰੱਖਿਆ ਕਰਮਚਾਰੀਆਂ ਨੇ ਸੰਸਦ ਭਵਨ ਦੇ ਦੱਖਣੀ ਪ੍ਰਵੇਸ਼ ਦੁਆਰ ‘ਤੇ ਇੱਕ ਵਿਅਕਤੀ ਨੂੰ ਦੇਖਿਆ”।
ਉਸ ਨੇ ਕਿਹਾ ਕਿ ਉਸ ਵਿਅਕਤੀ ਦਾ “ਭੇਸ ਅਤੇ ਵਿਵਹਾਰ ਸ਼ੱਕੀ” ਸੀ। ਉਸ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਬੁਲੇਟਪਰੂਫ ਜੈਕੇਟ ਪਾਈ ਹੋਈ ਸੀ ਅਤੇ ਉਸ ਕੋਲ ਹਥਿਆਰ ਸਨ। ਬਿਆਨ ‘ਚ ਦੱਸਿਆ ਗਿਆ ਕਿ ਤਲਾਸ਼ੀ ਲੈਣ ‘ਤੇ ਉਸ ਕੋਲੋਂ ਵਿਸਫੋਟਕ ਬਰਾਮਦ ਹੋਏ। ਵਿਸਫੋਟਕਾਂ ਬਾਰੇ ਵੇਰਵੇ ਨਹੀਂ ਦਿੱਤੇ ਗਏ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ੱਕੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ ਅਤੇ ਉਸ ਦੀ ਸਰੀਰਕ ਅਤੇ ਮਾਨਸਿਕ ਜਾਂਚ ਕੀਤੀ ਜਾ ਰਹੀ ਹੈ।
ਸੰਘੀ ਵਕੀਲਾਂ ਅਤੇ ਪੁਲਸ ਨੇ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਸੰਭਾਵਿਤ ਇਰਾਦਾ ਕੀ ਸੀ। ਪੁਲਸ ਨੇ ਕਈ ਘੰਟਿਆਂ ਤੱਕ ਸੰਸਦ ਭਵਨ ਅਤੇ ਆਸ-ਪਾਸ ਦੀਆਂ ਗਲੀਆਂ ਦੀ ਘੇਰਾਬੰਦੀ ਕੀਤੀ। ਸੁਰੱਖਿਆ ਟੀਮਾਂ ਨੇ ਸ਼ੱਕੀ ਵਿਅਕਤੀ ਦੀ ਕਾਰ ਦੀ ਤਲਾਸ਼ੀ ਵੀ ਲਈ।

Comment here