ਸਿਆਸਤਖਬਰਾਂਚਲੰਤ ਮਾਮਲੇ

ਸਵੇਰੇ 6 ਤੋਂ ਰਾਤ 10 ਵਜੇ ਤੱਕ ਪ੍ਰਚਾਰ ਦੀ ਇਜਾਜ਼ਤ

ਚੋਣ ਕਮਿਸ਼ਨ ਦੀਆਂ ਨਵੀਆਂ ਗਾਈਡਲਾਈਨ ਜਾਰੀ

ਨਵੀਂ ਦਿੱਲੀ: ਦੇਸ਼ ਦੇ ਚੋਣ ਕਮਿਸ਼ਨ ਨੇ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਤੇ ਲਾਈਆਂ ਪਾਬੰਦੀਆਂ ਚ ਢਿੱਲ ਦਿੱਤੀ ਹੈ। ਚੋਣ ਕਮਿਸ਼ਨ ਨੇ ਹੁਣ ਚੋਣ ਪ੍ਰਚਾਰ ਦੌਰਾਨ ਪੈਦਲ ਯਾਤਰਾ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਨਵੇਂ ਨਿਯਮਾਂ ਮੁਤਾਬਕ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਵੇਰੇ ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਣਗੇ। ਪਰ ਇਸਦੇ ਨਾਲ ਹੀ  ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਗਿਆ ਹੈ। ਚੋਣ ਪ੍ਰਚਾਰ ਲਈ ਸਮਾਂ ਸੀਮਾ ਵਿਚ ਢਿੱਲ ਦਿੰਦੇ ਹੋਏ ਕਮਿਸ਼ਨ ਨੇ ਸਥਾਨ ਦੀ ਸਮਰੱਥਾ ਦੇ ਆਧਾਰ ਤੇ ਰੈਲੀਆਂ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ। ਦਰਅਸਲ ਕਮਿਸ਼ਨ ਨੇ ਦੇਸ਼ ਭਰ ਦੇ ਨਾਲ-ਨਾਲ ਪੋਲਿੰਗ ਰਾਜਾਂ ਵਿੱਚ ਮਹੱਤਵਪੂਰਣ ਕਮੀ ਨਜਰ ਆਉਣ ਤੋਂ ਬਾਅਦ ਕੋਵਿਡ ਪਾਬੰਦੀਆਂ ਹਟਾ ਦਿੱਤੀਆਂ ਹਨ। ਸਿਆਸੀ ਪਾਰਟੀਆਂ ਲਈ ਢਿੱਲ ਦੀ ਘੋਸ਼ਣਾ ਕਰਦੇ ਹੋਏਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ, “ਕੇਂਦਰੀ ਸਿਹਤ ਸਕੱਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰਕੋਵਿਡ ਦੀ ਜ਼ਮੀਨੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਦੇਸ਼ ਵਿੱਚ ਕੇਸ ਤੇਜ਼ੀ ਨਾਲ ਘਟ ਰਹੇ ਹਨ।”

Comment here