ਸਿਆਸਤਖਬਰਾਂਚਲੰਤ ਮਾਮਲੇ

ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣ ਲਈ ਮਾਨ ਦੇ ਬੱਚੇ ਅਮਰੀਕਾ ਤੋਂ ਆਏ

ਚੰਡੀਗੜ੍ਹ-ਅਮਰੀਕਾ ਤੋਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਪੁੱਤਰ ਅਤੇ ਧੀ ਆਏ ਸਨ। ਦੋਹਾਂ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਪਿਤਾ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਸਾਨੂੰ ਆਪਣੇ ਪਿਤਾ ਤੇ ਮਾਣ ਹੈ। ਸੀਐੱਮ ਮਾਨ ਦੇ ਧੀ-ਪੁੱਤ ਆਪਣੀ ਮਾਂ ਨਾਲ ਅਮਰੀਕਾ ਰਹਿੰਦੇ ਹਨ ਤੇ ਉਹ ਆਪਣੇ ਪਿਤਾ ਦੀ ਸਹੁੰ ਚੁੱਕ ਸਮਾਗਮ ਲਈ ਸਪੈਸ਼ਲ ਅਮਰੀਕਾ ਤੋਂ ਆਏ।ਦੱਸਣਯੋਗ ਹੈ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ 2015 ‘ਚ ਅਲੱਗ ਹੋ ਗਏ ਸਨ ਅਤੇ ਤਲਾਕ਼ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਦੋਨੋ ਬੱਚੇ ਇੰਦਰਪ੍ਰੀਤ ਨਾਲ ਅਮਰੀਕਾ ਰਹਿਣ ਲੱਗ ਪਏ ਸਨ। 2014 ਵਿੱਚ ਭਗਵੰਤ ਮਾਨ ਲਈ ਲੋਕ ਸਭਾ ਚੋਣਾਂ ਚ ਇੰਦਰਪ੍ਰੀਤ ਕੌਰ ਨੇ ਸਾਥ ਦਿੱਤਾ ਸੀ ਅਤੇ ਸੰਗਰੂਰ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਸੀ। ਮਾਨ 2014 ‘ਚ ਪਹਿਲੀ ਵਾਰ ਲੋਕ ਸਭਾ ਲਈ ਚੋਣ ਲੜੇ ਸਨ। ਖ਼ਬਰ ਮੁਤਾਬਿਕ ਇੰਦਰਪ੍ਰੀਤ ਨੇ ਕਿਹਾ ਕਿ ਬੱਚੇ ਬਹੁਤ ਖੁਸ਼ ਹਨ ਅਤੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਏ ਉਸਤੋਂ ਵੱਧ ਖੁਸ਼ੀ ਕੋਈ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਹਮੇਸ਼ਾ ਹੀ ਉਨ੍ਹਾਂ ਦੀ ਅਰਦਾਸ ਚ ਸ਼ਾਮਲ ਸਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਮੌਜੂਦਗੀ ਵਿੱਚ ‘ਆਪ’ ਦੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕਾਮੇਡੀਅਨ ਤੋਂ ਰਾਜਨੇਤਾ ਬਣੇ 48 ਸਾਲਾ ਨੇ ਮੰਗਲਵਾਰ ਨੂੰ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ। ਉਹ ਹੇਠਲੇ ਸਦਨ ਵਿੱਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਬੁੱਤ ਦੀ ਤਸਵੀਰ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ “ਸੁਪਨੇ ਹੁਣ ਪੂਰੇ ਹੋਣਗੇ”। ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪਾਰਟੀ ਵਰਕਰ ਹਾਜ਼ਰ ਸਨ। ਅਤੇ ਪੰਜਾਬ ਦੇ ਵਲੰਟੀਅਰ ਇਸ ਮੌਕੇ ਹਾਜ਼ਰ ਸਨ।

Comment here