ਮੁੰਬਈ-ਪਿਛਲੇ ਦਿਨੀਂ ‘ਮਹਾਭਾਰਤ’ ‘ਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੁਫੀ ਪੇਂਟਲ ਫਰੀਦਾਬਾਦ ‘ਚ ਸਨ ਤਾਂ ਉਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਬਾਅਦ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਮੁੰਬਈ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਗੁਫੀ ਪੇਂਟਲ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ‘ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਉਮਰ 78 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਗੁਫੀ ਪੇਂਟਲ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ‘ਚ ਦਾਖ਼ਲ ਸਨ। ਗੁਫੀ ਪੇਂਟਲ ਦੇ ਕੋ-ਸਟਾਰ ਸੁਰਿੰਦਰ ਪਾਲ ਨੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ।
Comment here