ਸਿਆਸਤਖਬਰਾਂਦੁਨੀਆ

ਸ਼ਰੀਫ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦਾ ਫ਼ੈਸਲਾ ਗਲਤ ਸੀ- ਇਮਰਾਨ

ਲਾਹੌਰ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਨਿਆ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇਣਾ ਪਾਕਿਸਤਾਨ ਤਹਿਰੀਕ-ਏ-ਇਨਸਾਫ ਸਰਕਾਰ ਦੀ ‘ਸਭ ਤੋਂ ਵੱਡੀ ਗਲਤੀ’ ਸੀ। ਸ਼ਰੀਫ (72) ਇਸ ਸਮੇਂ ਲੰਡਨ ਵਿੱਚ ਹਨ ਜਿੱਥੇ ਨਵੰਬਰ 2019 ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਿਪੋਰਟਾਂ ਮੁਤਾਬਕ ਮੁੱਖ ਵਿਰੋਧੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸੁਪਰੀਮੋ ਸ਼ਰੀਫ ਦਿਲ ਦੀ ਬੀਮਾਰੀ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਪੀੜਤ ਹਨ। ਇਮਰਾਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਡੀ ਬਹਾਉਦੀਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ ਦੀ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੱਗਦਾ ਹੈ ਕਿ ਉਹ ਇੱਕ ਦਿਨ ਵੀ ਜ਼ਿੰਦਾ ਨਹੀਂ ਰਹਿ ਸਕਣਗੇ। ਇਮਰਾਨ ਨੇ ਕਿਹਾ, ”ਮੈਂ ਅੱਜ ਸਵੀਕਾਰ ਕਰਦਾ ਹਾਂ ਕਿ ਅਸੀਂ ਉਸ (ਨਵਾਜ਼) ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਕੇ ਸਭ ਤੋਂ ਵੱਡੀ ਗਲਤੀ ਕੀਤੀ ਹੈ। ਇਮਰਾਨ ਦੀ ਰੈਲੀ ਵਿਰੋਧੀ ਧਿਰ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ ਸੀ। ਵਿਰੋਧੀ ਧਿਰ ਸੰਸਦ ‘ਚ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤਾ ਲਿਆਉਣ ਅਤੇ ਉਨ੍ਹਾਂ ਨੂੰ ਸੱਤਾ ਤੋਂ ਹਟਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਮਰਾਨ ਨੇ ਆਪਣੇ ਸਿਆਸੀ ਵਿਰੋਧੀ ‘ਤੇ ਅਜਿਹੇ ਸਮੇਂ ‘ਚ ਹਮਲਾ ਕੀਤਾ ਹੈ ਜਦੋਂ ਇਕ ਸਰਵੇ ਮੁਤਾਬਕ ਦੇਸ਼ ਦੇ ਕਈ ਖੇਤਰਾਂ ‘ਚ ਉਨ੍ਹਾਂ ਦੀ (ਇਮਰਾਨ) ਦੀ ਲੋਕਪ੍ਰਿਅਤਾ ‘ਚ ਕਮੀ ਆਈ ਹੈ।

Comment here