ਸਿਆਸਤਖਬਰਾਂਚਲੰਤ ਮਾਮਲੇ

ਸ਼ਰੇਆਮ ਵਿਕ ਰਿਹਾ ਚਿੱਟਾ, ਕੀ ਇਹੀ ਹੈ ਰੰਗਲਾ ਪੰਜਾਬ? : ਖਹਿਰਾ

ਚੰਡੀਗੜ੍ਹ-ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਐਕਸ ਉੱਤੇ ਇੱਕ ਟਵੀਟ ਕਰਦਿਆਂ ਪੰਜਾਬ ਵਿੱਚ ਸਰੇਆਮ ਨਸ਼ਾ ਵਿਕਣ ਦੇ ਇਲਜਾਮ ਲਗਾਏ ਹਨ। ਆਪਣੇ ਟਵੀਟ ਵਿੱਚ ਉਨ੍ਹਾਂ ਨੇ ਨਸ਼ਾ ਵਿਕਣ ਦੀ ਵਾਇਰਲ ਹੋਈ ਵੀਡੀਓ ਵੀ ਅਟੈਚ ਕੀਤੀ ਹੈ। ਜਾਣਕਾਰੀ ਮੁਤਾਬਿਕ ਇਹ ਵੀਡੀਓ ਅੰਮ੍ਰਿਤਸਰ ਦੇ ਰਾਜਾ ਸਾਂਸੀ ਦੇ ਪਿੰਡ ਚੋਗਾਵਾਂ ਦੀ ਦੱਸੀ ਜਾ ਰਹੀ ਹੈ। ਸੁਖਪਾਲ ਖਹਿਰਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਕਾਰਗੁਜਾਰੀ ਉੱਪਰ ਸਵਾਲ ਚੁੱਕੇ ਹਨ।
ਵਿਧਾਇਕ ਸੁਖਪਾਲ ਖਹਿਰਾ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ, ਉਸ ਵਿੱਚ ਗਲੀਆਂ ਵਿੱਚ ਸਰੇਆਮ ਚਿੱਟਾ ਵਿਕ ਰਿਹਾ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਕੀ ਇਹ ਉਹੀ ਰੰਗਲਾ ਪੰਜਾਬ ਹੈ, ਜਿਸਨੂੰ ਬਣਾਉਣ ਦਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਰੋਜ਼ਾਨਾਂ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਪਰ ਮਾਨ ਤੇ ਕੇਜਰੀਵਾਲ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ।
ਇਹ ਵੀ ਯਾਦ ਰਹੇ ਕਿ ਪੰਜਾਬ ਪੁਲਿਸ ਨਸ਼ਿਆਂ ਖਿਲਾਫ਼ ਪਿੰਡ-ਪਿੰਡ ਜਾ ਸੈਮੀਨਾਰ ਲਾ ਕੇ ਲੋਕਾਂ ਨੂੰ ਨਸ਼ੇ ਦੇ ਖਿਲਾਫ ਜਾਗਰੂਕ ਕਰ ਰਹੀ ਹੈ। ਇਸ ਤੋਂ ਇਲਾਵਾ ਟੋਲ ਫਰੀ ਨੰਬਰ ਵੀ ਜਾਰੀ ਕੀਤੇ ਗਏ ਹਨ। ਇਕ ਹੋਰ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਮਹਿਲਾ ਆਪਣੇ ਪੁੱਤ ਨੂੰ ਨਸ਼ੇ ਦਾ ਆਦੀ ਹੋਣ ‘ਤੇ ਰੋ-ਰੋ ਕੇ ਇਸ ਤੋਂ ਛੁਟਕਾਰੇ ਲ਼ਈ ਮਦਦ ਦੀ ਮੰਗ ਕਰ ਰਹੀ ਹੈ।

Comment here