ਇਸਲਾਮਾਬਾਦ-ਮੁਜ਼ੱਫਰਾਬਾਦ ਵਿੱਚ ਪੀ.ਟੀ.ਆਈ. ਵਰਕਰਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀ.ਟੀ.ਆਈ. ‘ਚੋਣਾਂ ਕਰਵਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਆਪਣੇ ਪਹਿਲੇ ਪੜਾਅ ਵਿੱਚ 7 ਤੋਂ 17 ਦਸੰਬਰ ਤੱਕ ਲਾਹੌਰ ਵਿੱਚ ਵੱਡੀਆਂ ਰੈਲੀਆਂ ਅਤੇ ਮੀਟਿੰਗਾਂ ਦਾ ਆਯੋਜਨ ਕਰੇਗੀ। ਇਮਰਾਨ ਖ਼ਾਨ ਦੀ ਪੀ.ਟੀ.ਆਈ. ਪਾਰਟੀ ਪਾਕਿਸਤਾਨ ਵਿੱਚ ਛੇਤੀ ਚੋਣਾਂ ਦੀ ਮੰਗ ਕਰ ਰਹੀ ਸ਼ਹਿਬਾਜ਼ ਸ਼ਰੀਫ਼ ਸਰਕਾਰ ’ਤੇ ਦਬਾਅ ਬਣਾਉਣ ਲਈ ਇਹ ਅੰਦੋਲਨ ਸ਼ੁਰੂ ਕਰੇਗੀ। ਇਸ ਤੋਂ ਕਰੀਬ ਇੱਕ ਹਫ਼ਤਾ ਪਹਿਲਾਂ ਪੀ.ਟੀ.ਆਈ. ਨੇ ਐਲਾਨ ਕੀਤਾ ਸੀ ਕਿ ਉਹ ਮੌਜੂਦਾ ਸਿਆਸੀ ਪ੍ਰਣਾਲੀ ਦਾ ਹਿੱਸਾ ਨਹੀਂ ਬਣੇਗੀ ਅਤੇ ਇਸ ਦੇ ਸਾਰੇ ਆਗੂ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ੇ ਦੇਣਗੇ।
Comment here