ਅੰਮ੍ਰਿਤਸਰ-ਮਜੀਠਾ ਰੋਡ ਸਥਿਤ ਸ਼੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਤੇ ਇਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਤੇ ਨਜ਼ਦੀਕ ਇਕ ਘਰ ਵਿਚ ਵੜ ਗਿਆ। ਸੂਰੀ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰੋਂ ਮੌਕੇ ਤੇ ਵੀ ਫੜ ਲਿਆ।
ਸੁਧੀਰ ਸੂਰੀ ’ਤੇ ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਸੂਰੀ ਦੇ ਨਾਲ ਆਏ ਅਹੁਦੇਦਾਰਾਂ ਤੇ ਵੱਖ-ਵੱਖ ਸ਼ਿਵ ਸੈਨਾ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਤੇ ਬਜ਼ਾਰਾਂ ਵਿਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੀ ਗਿਣਤੀ ਚਾਰ ਸੀ ਅਤੇ ਚਿੱਟੇ ਰੰਗ ਦੀ ਕਾਰ ਜਿਸ ਵਿੱਚ ਉਹ ਸਾਹਮਣੇ ਦੇ ਸ਼ੀਸ਼ੇ ਵਿੱਚ ਆਇਆ ਸੀ।ਖਾਲਿਸਤਾਨ ਦੀ ਮੰਗ ਕਰ ਰਹੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਫੋਟੋ ਹੈ। ਪੋਸਟਰ ‘ਤੇ ਪੰਜਾਬ ਦਾ ਵਾਰਿਸ ਲਿਖਿਆ ਹੋਇਆ ਹੈ।
ਮੌਕੇ ਤੇ ਮੌਜੂਦ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੇ ਵੱਡੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਅਕਤੀ ਨੇ ਸੂਰੀ ਤੇ ਹਮਲਾ ਕੀਤਾ ਹੈ ਅਤੇ ਪੁਲਿਸ ਦੀ ਇਸ ਵੱਡੀ ਨਾਕਾਮੀ ਨੇ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਮੇਂ ਸਮੇਂ ਤੋਂ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ, ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਹੋਈ ਹੈ, ਪਰ ਇਸਦੇ ਬਾਵਜੂਦ ਵੀ ਸੂਰੀ ਦੀ ਸੁਰੱਖਿਆ ਕਰਨ ਵਿਚ ਪੁਲਿਸ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ ਹੁਣ ਗੋਲੀਆਂ ਮਾਰਨ ਵਾਲਿਆਂ ਨੂੰ ਨਹੀਂ ਬਖਸ਼ਣਗੇ।
ਜਿਕਰਯੋਗ ਹੈ ਕਿ ਸੂਰੀ ਇਸ ਸਾਲ ਜੁਲਾਈ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਉਸ ਨੂੰ ਆਪਣੇ ਕੁਝ ਸਾਥੀਆਂ ਨਾਲ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਸ਼ਬਦ ਬੋਲਦੇ ਸੁਣਿਆ ਜਾ ਸਕਦਾ ਹੈ।
Comment here