ਸਿਆਸਤਖਬਰਾਂਦੁਨੀਆ

ਸ਼ੀ ਜਿਨਪਿੰਗ ਨੇ ਮੀਟਿੰਗ ਦਾ ਪ੍ਰਸਤਾਵ ਨਹੀਂ ਠੁਕਰਾਇਆ-ਜੋਅ ਬਾਇਡਨ

ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਚੀਨ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਦੁਵੱਲੀ ਮੀਟਿੰਗ ਲਈ ਉਨ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰਨ ਬਾਰੇ ਮੀਡੀਆ ਵਿੱਚ ਆ ਰਹੀਆਂ ਖਬਰਾਂ ਪੂਰੀ ਤਰ੍ਹਾਂ ਗਲਤ ਹਨ। ਬਾਇਡਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਡੀਆ ਵਿੱਚ ਅਜਿਹੀਆਂ ਖਬਰਾਂ ਹਨ ਕਿ ਜਿਨਪਿੰਗ ਨੇ ਪਿਛਲੇ ਹਫਤੇ ਇੱਕ ਫੋਨ ਗੱਲਬਾਤ ਦੌਰਾਨ ਉਨ੍ਹਾਂ ਦੀ ਦੁਵੱਲੀ ਮੀਟਿੰਗ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਇਸ ਤੋਂ ਪਹਿਲਾਂ ਅਖ਼ਬਾਰ ‘ਫਾਈਨੈਂਸ਼ੀਅਲ ਟਾਈਮਜ਼’ ਨੇ ਟੈਲੀਫੋਨ ਕਾਲ ‘ਤੇ ਕਈ ਲੋਕਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਸੀ ਕਿ ਬਾਇਡਨ ਆਪਣੇ ਚੀਨੀ ਹਮਰੁਤਬਾ ਨਾਲ ਦੁਵੱਲੀ ਗੱਲਬਾਤ ਕਰਨ ਦੀ ਕੋਸ਼ਿਸ਼ ਵਿੱਚ ਅਸਫਲ ਰਹੇ ਸਨ। ਅਖ਼ਬਾਰ ਨੇ ਦੱਸਿਆ ਕਿ ਬਾਇਡਨ ਨੇ ਜਿਨਪਿੰਗ ਨੂੰ ਦੋਹਾਂ ਨੇਤਾਵਾਂ ਦਰਮਿਆਨ ਦੁਵੱਲਾ ਸੰਮੇਲਨ ਆਯੋਜਿਤ ਕਰਨ ਦੀ ਪੇਸ਼ਕਸ਼ ਕੀਤੀ ਸੀ, ਪਰ ਚੀਨੀ ਰਾਸ਼ਟਰਪਤੀ ਨੇ ਉਨ੍ਹਾਂ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਅਤੇ ਕਿਹਾ ਕਿ ਅਮਰੀਕਾ ਨੂੰ ਮੀਟਿੰਗ ਆਯੋਜਿਤ ਕਰਨ ਦੀ ਬਜਾਏ ਚੀਨ ਨਾਲ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪੱਤਰਕਾਰਾਂ ਦੁਆਰਾ ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਜਿਨਪਿੰਗ ਦੁਆਰਾ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰਨ ਤੋਂ ਨਿਰਾਸ਼ ਹਨ, ਬਾਇਡਨ ਨੇ ਕਿਹਾ, “ਇਹ ਸੱਚ ਨਹੀਂ ਹੈ।”

Comment here