ਸ਼੍ਰੀਲੰਕਾ ਦੀ ਜਲ ਸੈਨਾ ਨੇ ਤਾਮਿਲਨਾਡੂ ਦੇ ਘੱਟੋ-ਘੱਟ 43 ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ ਛੇ ਕਿਸ਼ਤੀਆਂ ਨੂੰ ਵੀ ਜ਼ਬਤ ਕੀਤਾ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਇੱਥੇ ਮਛੇਰੇ ਸੰਘ ਨੇ ਸੋਮਵਾਰ ਨੂੰ ਪ੍ਰਦਰਸ਼ਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਵੀ ਕੀਤਾ। ਮੱਛੀ ਪਾਲਣ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਮਛੇਰੇ 18 ਦਸੰਬਰ ਨੂੰ 500 ਤੋਂ ਵੱਧ ਕਿਸ਼ਤੀਆਂ ਵਿੱਚ ਸਵਾਰ ਹੋ ਕੇ ਇੱਥੋਂ ਰਵਾਨਾ ਹੋਏ ਸਨ ਅਤੇ ਕਚਾਥੀਵੂ ਟਾਪੂ ਨੇੜੇ ਮੱਛੀਆਂ ਫੜ ਰਹੇ ਸਨ, ਜਦੋਂ ਉਨ੍ਹਾਂ ਵਿੱਚੋਂ 43 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਛੇ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਗਿਆ। ਮਛੇਰੇ ਸੰਘ ਦੇ ਨੇਤਾ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਮਛੇਰਿਆਂ ਨੂੰ ਸ਼੍ਰੀਲੰਕਾ ਦੇ ਕੰਗੇਸੰਤੁਰਾਈ ਕੈਂਪ ‘ਚ ਲਿਜਾਇਆ ਗਿਆ। ਰਾਮਨਾਥਪੁਰਮ ਤੋਂ ਸੰਸਦ ਮੈਂਬਰ ਕੇ. ਨਵਸਕਾਨੀ ਨੇ ਕੇਂਦਰੀ ਮੰਤਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਬਚਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।
Comment here