ਸਿਆਸਤਸਿਹਤ-ਖਬਰਾਂਖਬਰਾਂ

ਸ਼੍ਰੀਲੰਕਾ ਨੇ ਯਾਤਰੀਆਂ ਲਈ ਕੋਵਿਡ ਰਿਪੋਰਟ ਕੀਤੀ ਲਾਜ਼ਮੀ

ਕੋਲੰਬੋ-ਇਥੋਂ ਦੇ ਭਾਰਤੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਸ਼੍ਰੀਲੰਕਾ ਦੇ ਨਵੇਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਆਈਲੈਂਡ ਦੇਸ਼ ਆਉਣ ਵਾਲੇ ਸਾਰੀ ਸੈਲਾਨੀਆਂ ਨੂੰ ਟੀਕਾਕਰਨ ਦਾ ਸਰਟੀਫਿਕੇਟ ਲੈ ਕੇ ਆਉਣਾ ਹੋਵੇਗਾ ਅਤੇ ਟੀਕਾਕਰਨ ਨਹੀਂ ਕਰਵਾਉਣ ਵਾਲੇ ਯਾਤਰੀਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਪੀ. ਸੀ. ਆਰ. ਟੀ. ਜਾਂਚ ਰਿਪੋਰਟ ਦਿਖਾਉਣੀ ਹੋਵੇਗੀ, ਜਿਸ ਵਿਚ ਇਨਫੈਕਸ਼ਨ ਨਹੀਂ ਹੋਣ ਦੀ ਜਾਣਕਾਰੀ ਹੋਣੀ ਚਾਹੀਦੀ ਅਤੇ ਜਾਂਚ ਰਿਪੋਰਟ 72 ਘੰਟੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ, 7 ਦਸੰਬਰ, 2022 ਨੂੰ ਸ਼੍ਰੀਲੰਕਾ ਨੇ ਕੌਮਾਂਤਰੀ ਯਾਤਰੀਆਂ ਲਈ ਟੀਕਾਕਰਨ ਸਰਟੀਫਿਕੇਟ ਨਾਲ ਰੱਖਣ ਦੀ ਲੋੜ ਨੂੰ ਖ਼ਤਮ ਕਰ ਦਿੱਤਾ ਸੀ। ਸ਼੍ਰੀਲੰਕਾ ਲਈ ਜਹਾਜ਼ ’ਤੇ ਸਵਾਰ ਹੋਣ ਤੋਂ ਪਹਿਲਾਂ ਜਾਂ ਹਵਾਈ ਅੱਡੇ ’ਤੇ ਆਉਣ ਤੋਂ ਪਹਿਲਾਂ ਕੋਵਿਡ ਜਾਂਚ ਸਬੰਧੀ ਰਿਪੋਰਟ ਪੇਸ਼ ਕਰਨ ਦੀ ਵੀ ਲੋੜ ਖ਼ਤਮ ਕਰ ਦਿੱਤੀ ਗਈ ਸੀ।

Comment here