ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਨੂੰ ਆਧੁਨਿਕ ਤਕਨੀਕਾਂ ਅਨੁਸਾਰ ਤਿਆਰ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਕ ਵਿਸ਼ਵ ਪੱਧਰੀ ਸਾਹਿਤ ਘਰ ਅਤੇ ਲਾਇਬ੍ਰੇਰੀ ਦੀ ਸਥਾਪਨਾ ਕਰਨ ਲਈ ਵੀ ਚਰਚਾ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੇਂਦਰੀ ਸਿੱਖ ਅਜਾਇਬ ਘਰ ਨੂੰ ਨਵਿਆਉਣ ਸਬੰਧੀ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਬਾਰੇ ਇਕ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਇਨ੍ਹਾਂ ਮਾਮਲਿਆਂ ’ਤੇ ਜਲਦੀ ਹੀ ਅੰਤ੍ਰਿੰਗ ਕਮੇਟੀ ਵਿੱਚ ਫੈਸਲਾ ਲਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਕੇਂਦਰੀ ਸਿੱਖ ਅਜਾਇਬ ਘਰ ਨੂੰ ਆਧੁਨਿਕ ਬਣਾਏਗੀ

Comment here