ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵਿਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਪਹਿਲੀ ਵਾਰ ਇਜਲਾਸ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਂਦਾ ਸੀ।
ਸ਼੍ਰੋਮਣੀ ਕਮੇਟੀ ਚੋਣਾਂ-ਐਡਵੋਕੇਟ ਧਾਮੀ ਨੂੰ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ

Comment here