ਸਿਆਸਤਖਬਰਾਂਚਲੰਤ ਮਾਮਲੇ

ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ ਲਈ ਨਿਰਦੇਸ਼ ਜਾਰੀ

ਅੰਮ੍ਰਿਤਸਰ-ਗੁਰਦੁਆਰਾ ਚੋਣ ਕਮਿਸ਼ਨ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖਿਆ ਹੈ। ਵੋਟਰ ਸੂਚੀਆਂ ਤਿਆਰ ਕਰਨ ਲਈ ਇਹ ਪੱਤਰ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਪੱਤਰ ਭੇਜ ਦਿੱਤੇ ਹਨ। ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਵੋਟ ਪਾਉਣ ਲਈ ਘੱਟੋ-ਘੱਟ ਉਮਰ 21 ਸਾਲ ਹੋਵੇ ਅਤੇ ਪੂਰਨ ਸਿੱਖ ਹੋਵੇ। ਭਾਵ ਜਿਹੜਾ ਵਿਅਕਤੀ ਦਾੜੀ ਅਤੇ ਕੇਸ਼ ਨਾ ਕੱਟਦਾ ਹੋਵੇ।

Comment here