ਅੰਮ੍ਰਿਤਸਰ-ਅੱਜ ਇੱਕ ਦਿਨਾਂ ਫੇਰੀ ਉਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਸ੍ਰੀ ਦਰਬਾਰ ਵਿੱਚ ਨਤਮਸਤਕ ਹੋਏ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਦੇਰ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਸ੍ਰੀ ਹਰਿਮੰਦਰ ਸਾਹਿਬ ਫ਼ੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਮੁਰਮੂ ਨੂੰ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਦੋ ਮੈਮੋਰੰਡਮ ਸੌਂਪੇ, ਜਿਸ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮਗਰੋਂ ਰਾਸ਼ਟਰਪਤੀ ਜਲਿਆਂ ਵਾਲੇ ਬਾਗ ਵਿੱਚ ਵੀ ਵੀ ਜਾਣਗੇ ਅਤੇ ਫੇਰ ਦੁਰਗਿਆਨਾ ਮੰਦਰਦੇ ਵੀ ਦਰਸ਼ਨ ਕਰਨਗੇ | ਤੁਹਾਨੁੰ ਦੱਸ ਦੇਈਏ ਕਿ ਰਾਸ਼ਟਰਪਤੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ ।
ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਸੌਂਪਿਆ ਮੰਗ ਪੱਤਰ

Comment here