ਅਪਰਾਧਖਬਰਾਂਚਲੰਤ ਮਾਮਲੇ

ਸਾਂਬਾ ‘ਚ ਹਥਿਆਰ ਤੇ ਭਾਰਤੀ ਕਰੰਸੀ ਬਰਾਮਦ

ਜੰਮੂ-ਪਾਕਿਸਤਾਨ ਵੱਲੋਂ ਭਾਰਤ ਵਿੱਚ ਡਰੋਨ ਰਾਹੀਂ ਤਸਕਰੀ ਕਰਨ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਕਿਉਂਕਿ ਜੰਮੂ-ਕਸ਼ਮੀਰ ‘ਚ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਤੋਂ ਬਾਅਦ ਹੁਣ ਨੋਟਾਂ ਦੇ ਬੰਡਲ ਭੇਜਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦਰਅਸਲ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਕੋਲ ਇੱਕ ਖੇਤ ਵਿੱਚ ਇੱਕ ਸੀਲਬੰਦ ਪੈਕੇਟ ਬਰਾਮਦ ਹੋਇਆ ਸੀ। ਜਿਸ ਵਿੱਚ ਹਥਿਆਰਾਂ ਦੇ ਨਾਲ ਨੋਟਾਂ ਦਾ ਬੰਡਲ ਵੀ ਰੱਖਿਆ ਗਿਆ ਸੀ । ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਪੈਕੇਟ ਕਿਸੇ ਡਰੋਨ ਰਾਹੀਂ ਸੁੱਟਿਆ ਗਿਆ ਹੈ। ਸੀਲਬੰਦ ਪੈਕੇਟ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਂਚ ਸ਼ੁਰੂ ਕੀਤੀ ਤਾਂ ਜਦੋਂ ਪੁਲਿਸ ਮੁਲਾਜ਼ਮਾਂ ਨੇ ਪੈਕਟ ਖੋਲ੍ਹਿਆ ਤਾਂ ਹਥਿਆਰਾਂ ਦੇ ਨਾਲ-ਨਾਲ ਲੱਖਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।
ਮਾਮਲੇ ਦੀ ਅਗਲੇਰੀ ਜਾਂਚ ਦੇ ਦਿੱਤੇ ਗਏ ਨਿਰਦੇਸ਼
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਾਂਬਾ ਦੇ ਐੱਸਐੱਸਪੀ ਅਭਿਸ਼ੇਕ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦ ਦੇ ਕੋਲ ਇੱਕ ਸੀਲਬੰਦ ਪੈਕਟ ਮਿਲਣ ਦੀ ਖਬਰ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਭੇਜਿਆ ਸੀ। ਜਦੋਂ ਬੰਬ ਨਿਰੋਧਕ ਦਸਤੇ ਨੇ ਪੈਕੇਟ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਭਾਰਤੀ ਕਰੰਸੀ ਪੰਜ ਲੱਖ ਰੁਪਏ, ਦੋ ਚੀਨੀ ਪਿਸਤੌਲ, ਚਾਰ ਮੈਗਜ਼ੀਨ, 60 ਕਾਰਤੂਸ, ਡੇਟੋਨੇਟਰ ਅਤੇ ਦੋ ਆਈ.ਈ.ਡੀ. ਬਰਾਮਦ ਕੀਤੇ ਗਏ ਸਮਾਨ ਨੂੰ ਜ਼ਬਤ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ।
ਪੁਲਿਸ ਨੇ ਪਿੰਡ ਵਾਸੀਆਂ ਦੀ ਸੂਚਨਾ ‘ਤੇ ਸ਼ੁਰੂ ਕੀਤੀ ਜਾਂਚ
ਪੁਲਿਸ ਦੇ ਮੁਤਾਬਕ ਇਹ ਪੈਕੇਟ ਪਾਕਿਸਤਾਨ ਤੋਂ ਵਿਜੇਪੁਰ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ‘ਚ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਿੰਡ ਵਾਸੀਆਂ ਨੇ ਡਰੋਨ ਰਾਹੀਂ ਡਿੱਗੇ ਪੈਕੇਟ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਕੀਤੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਇਲਾਕੇ ਵਿੱਚ ਅਜਿਹੇ ਕੁਝ ਹੋਰ ਪੈਕਟ ਵੀ ਸੁੱਟੇ ਗਏ ਹੋ ਸਕਦੇ ਹਨ।
10 ਮਹੀਨਿਆਂ ਵਿੱਚ ਲਗਭਗ 200 ਡਰੋਨ ਘੁਸਪੈਠ
ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਮੁਤਾਬਕ ਪਾਕਿਸਤਾਨੀ ਡਰੋਨ ਪਿਛਲੇ 10 ਮਹੀਨਿਆਂ ‘ਚ ਜੰਮੂ-ਕਸ਼ਮੀਰ ਨਾਲ ਲੱਗਦੀ ਭਾਰਤੀ ਸਰਹੱਦ ‘ਚ ਕਰੀਬ 200 ਵਾਰ ਘੁਸਪੈਠ ਕਰ ਚੁੱਕੇ ਹਨ। ਏਜੰਸੀਆਂ ਇਸ ਨੂੰ ਸਰਹੱਦੀ ਸੁਰੱਖਿਆ ਲਈ ਵੱਡਾ ਖ਼ਤਰਾ ਮੰਨ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਜੰਮੂ-ਕਸ਼ਮੀਰ,ਪੰਜਾਬ ਅਤੇ ਹੋਰ ਰਾਜਾਂ ਦੇ ਪਿੰਡਾਂ ਵਿੱਚ ਡਰੋਨ ਦਾਖਲ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ।

Comment here