ਸਿਆਸਤਖਬਰਾਂਚਲੰਤ ਮਾਮਲੇ

ਸਾਡੇ ਨਾਲ ਪਰੌਂਠੇ ਖਾਂਦਾ ਰਿਹਾ, ਹੁਣ ਕਿਵੇਂ ਅਲਰਜੀ ਹੋ’ਗੀ-ਸਿੱਧੂ ਨੂੰ ਵਲਟੋਹਾ ਦੀ ਟਿੱਚਰ

ਪਟਿਆਲਾ-34 ਸਾਲ ਪਹਿਲਾਂ ਦੇ ਰੋਡ ਰੇਜ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕੀਤੀ। ਜਾਂਚ ਤੋਂ ਬਾਅਦ ਸਿੱਧੂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ। ਸਿੱਧੂ ਕਣਕ ਤੋਂ ਅਲਰਜੀ ਹੋਣ ਕਾਰਨ ਜੇਲ੍ਹ ਵਿਚ ਸਿਰਫ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ। ਅਦਾਲਤ ਵੱਲੋਂ ਡਾਈਟ ਸਬੰਧੀ ਹਦਾਇਤਾਂ ਤੋਂ ਬਾਅਦ ਡਾਕਟਰਾਂ ਦੇ ਬੋਰਡ ਕੋਲ ਪੇਸ਼ ਕਰਨ ਲਈ ਸਿੱਧੂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਦੀ ਡਾਈਟ ਬਾਰੇ ਫੈਸਲਾ ਕੀਤਾ ਜਾਵੇਗਾ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਨੇ ਇਸ ਸਬੰਧੀ ਡਾਕਟਰਾਂ ਕੋਲੋਂ ਰਿਪੋੋਰਟ ਮੰਗੀ ਹੈ।  ਸਿੱਧੂ ਦੀ ਤਰਫੋਂ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਸਿੱਧੂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਨਵਜੋਤ ਸਿੱਧੂ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ, ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ।

ਅਕਾਲੀਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਣਕ ਤੋਂ ਐਲਰਜੀ ਦੇ ਮਾਮਲੇ ‘ਤੇ ਕਿਹਾ ਕਿ ਸਿੱਧੂ ਸਾਡੇ ਨਾਲ ਹੀ ਬੈਠ ਕੇ ਪਰਾਂਠੇ (ਕਣਕ ਦੇ ਆਟੇ ਦੇ) ਖਾਂਦਾ ਰਿਹਾ ਹੈ। ਅੱਜ ਐਲਰਜੀ ਹੋਣ ਦੀ ਗੱਲ ਕਹਿ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਇਹ ਐਲਰਜੀ ਹੁਣ ਅਚਾਨਕ ਤਾਂ ਨਹੀਂ ਹੋਈ ਤੇ ਘਰ ਦਾ ਖਾਣਾ ਖਾਣ ਦੀ ਖਾਤਰ ਅਜਿਹਾ ਨਾ ਕਹਿ ਰਿਹਾ ਹੋਵੇ।

Comment here