ਅਪਰਾਧਸਿਆਸਤਖਬਰਾਂਦੁਨੀਆ

ਸਾਡੇ ਲੜਾਕੇ ਹਮਲੇ ਜਾਰੀ ਰੱਖਣਗੇ-ਤਹਿਰੀਕ-ਏ-ਤਾਲਿਬਾਨ

ਪਾਕਿਸਤਾਨ ਨਾਲ ਸ਼ਾਂਤੀ ਸਮਝੌਤੇ ਦਾ ਇਰਾਦਾ ਨਹੀਂ
ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਗਰੁੱਪ ਆਪਣੇ ਹਥਿਆਰ ਸੁੱਟ ਕੇ ਦੇਸ਼ ਦੇ ਸੰਵਿਧਾਨ ਦੀ ਪਾਲਣਾ ਕਰਨ ਲਈ ਸਹਿਮਤ ਹੋਵੇ ਪਰ ਇਮਰਾਨ ਦੀਆਂ ਉਮੀਦਾ ਨੂੰ ਝਟਕਾ ਦਿੰਦੇ ਹੋਏ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਗੋਲੀਬੰਦੀ ਦੀਆਂ ਖਬਰਾਂ ਦਾ ਖੰਡਨ ਕਰਦਿਆਂ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਪਾਕਿਸਤਾਨ ਨਾਲ ਸ਼ਾਂਤੀ ਸਮਝੌਤੇ ਦਾ ਕੋਈ ਯਤਨ ਨਹੀਂ ਕਰ ਰਿਹਾ।
ਤਹਿਰੀਕ-ਏ-ਤਾਲਿਬਾਨ ਦੇ ਇਕ ਬੁਲਾਰੇ ਮੁਹੰਮਦ ਖੁਰਾਸਾਨੀ ਨੇ ਇਕ ਕਿਹਾ ਕਿ ਅਸੀਂ ਕਦੇ ਵੀ ਗੋਲੀਬੰਦੀ ਦਾ ਐਲਾਨ ਨਹੀਂ ਕੀਤਾ। ਸਾਡੇ ਲੜਾਕੇ ਆਪਣੇ ਹਮਲੇ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਦਾ ਅੰਦੋਲਨ ਇਕ ਸੰਗਠਿਤ ਕਿਸਮ ਦਾ ਹੈ।

Comment here