ਸਿਆਸਤਖਬਰਾਂਦੁਨੀਆ

ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਨੇ ਕੀਤੀ ਇਮਰਾਨ ਖਾਨ ਤੋਂ ਅਸਤੀਫੇ ਦੀ ਮੰਗ

ਪੇਸ਼ਾਵਰ-ਪਾਕਿਸਤਾਨ ਵਿੱਚ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਵਿਰੋਧੀ ਪਾਰਟੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀਆਂ ਤਕਲੀਫਾਂ ਤੋਂ ਅਣਜਾਣ ਹੈ ਅਤੇ ਸ਼ਾਸਨ ਚਲਾਉਣ ਦੇ ਯੋਗ ਨਹੀਂ ਹੈ, ਇਸ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ। ਪੇਸ਼ਾਵਰ ‘ਚ ਇਕ ਰੈਲੀ ‘ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਬੀ.) ਦੇ ਨੇਤਾ ਖਾਕਾਨ ਨੇ ਕਿਹਾ ਕਿ 2018 ਦੀਆਂ ਚੋਣਾਂ ‘ਚ ਧਾਂਦਲੀ ਦੀਆਂ ਘਟਨਾਵਾਂ ਹੌਲੀ-ਹੌਲੀ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਗਿਲਗਿਤ-ਬਾਲਟਿਸਤਾਨ ਦੇ ਸਾਬਕਾ ਚੀਫ਼ ਜਸਟਿਸ ਰਾਣਾ ਸ਼ਮੀਮ ਨੇ ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਸਾਕਿਬ ਨਿਸਾਰ ‘ਤੇ ਚੋਣ ਧਾਂਦਲੀ ‘ਚ ਭੂਮਿਕਾ ਨਿਭਾਉਣ ਦਾ ਦੋਸ਼ ਲਗਾਇਆ ਸੀ। ਅੱਬਾਸੀ ਨੇ ਕਿਹਾ ਕਿ ਸਰਕਾਰ ਹੁਣ ਅਗਲੀਆਂ ਆਮ ਚੋਣਾਂ ‘ਚ ਫਿਰ ਤੋਂ ਧਾਂਦਲੀ ਕਰੇਗੀ, ਜਿਵੇਂ ਕਿ ਡਸਕਾ ਉਪ ਚੋਣਾਂ ‘ਚ ਹੋਈ ਸੀ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਬਣੇ ਕਾਨੂੰਨ ਨਾਲ ਦੇਸ਼ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ। ਪੇਸ਼ਾਵਰ ਵਿੱਚ ਇਹ ਰੈਲੀ ਵਿਰੋਧੀ ਪਾਰਟੀਆਂ ਦੇ ਗੱਠਜੋੜ, ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਦੁਆਰਾ ਘੋਸ਼ਿਤ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੀ ਇੱਕ ਲੰਬੀ ਲੜੀ ਦਾ ਇੱਕ ਹਿੱਸਾ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ, ਪੀਡੀਐਮ ਨੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦੇ ਨਾਲ-ਨਾਲ ਸਰਕਾਰ ਦੇ ਲੋਕ ਵਿਰੋਧੀ ਉਪਾਵਾਂ ਅਤੇ ਮਹਿੰਗਾਈ ਦੇ ਖਿਲਾਫ ਇਸਲਾਮਾਬਾਦ ਵੱਲ ਲੰਬੇ ਮਾਰਚ ਦਾ ਐਲਾਨ ਕੀਤਾ ਸੀ।

Comment here