ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਾਬਕਾ ਮੰਤਰੀ ਧਰਮਸੋਤ ਰਿਸ਼ਵਤ ਲੈਣ ਦੇ ਦੋਸ਼ ਚ ਗ੍ਰਿਫਤਾਰ

ਰੁੱਖ ਵੱਢਣ ਤੇ ਲਾਉਣ ਦੇ ਮਾਮਲੇ ਚ ਲੈਂਦਾ ਸੀ ਰਿਸ਼ਵਤ!!

ਅਮਲੋਹ-ਅੱਜ ਸਵੇਰੇ ਕਰੀਬ ਤਿੰਨ ਵਜੇ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ। ਧਰਮਸੋਤ ਤੋਂ ਇਲਾਵਾ ਇਕ ਹੋਰ ਜਣੇ ਦੀ ਗ੍ਰਿਫ਼ਤਾਰੀ ਦੀ ਵੀ ਖ਼ਬਰ ਹੈ ਪਰ ਇਸ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਸਕੀ ਹੈ। ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫ਼ਸਰਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ‘ਚ ਫੜਿਆਾ ਸੀ। ਉਨ੍ਹਾਂ ਪੁੱਛਗਿੱਛ ‘ਚ ਦੱਸਿਆ ਕਿ ਧਰਮਸੋਤ ਇਕ ਦਰੱਖਤ ਕੱਟਣ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ। ਇਸ ਤੋਂ ਇਲਾਵਾ ਨਵੇਂ ਦਰੱਖਤ ਲਗਾਉਣ ਬਦਲੇ ਵੀ ਰਿਸ਼ਵਤ ਲਈ ਜਾਂਦੀ ਸੀ ਜਿਸਦਾ ਸਿੱਧਾ ਹਿੱਸਾ ਤੱਤਕਾਲੀ ਮੰਤਰੀ ਧਰਮਸੋਤ ਨੂੰ ਵੀ ਜਾਂਦਾ ਸੀ। ਕਾਂਗਰਸ ਸਰਕਾਰ ‘ਚ ਮੰਤਰੀ ਰਹਿੰਦਿਆਂ ਸਕਾਲਰਸ਼ਿਪ ਘੁਟਾਲੇ ਨਾਲ ਵੀ ਉਨ੍ਹਾਂ ਦਾ ਨਾਂ ਜੁੜਿਆ। ਪੰਜਾਬ ਸਰਕਾਰ ਇਸ ਘੁਟਾਲੇ ਦੀਆਂ ਵੀ ਫਾਈਲਾਂ ਕੋਲ੍ਹ ਸਕਦੀ ਹੈ। ਜ਼ਿਕਰਯੋਗ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੋਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਸਕਾਲਰਸ਼ਿਪ ਵਾਲੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਉਦੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਅੰਦੋਲਨ ਕੀਤਾ ਸੀ।

Comment here