ਅਪਰਾਧਸਿਆਸਤਖਬਰਾਂ

ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਘਰ ਇਨਕਮ ਟੈਕਸ ਦਾ ਛਾਪਾ

ਪਠਾਨਕੋਟ-ਪੰਜਾਬ ‘ਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਜਾਰੀ ਹੈ। ਸਰਹੱਦੀ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ ਅੱਜ ਸਵੇਰੇ 6 ਵਜੇ ਦੇ ਕਰੀਬ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਟੀਮ ਦੇ ਅਧਿਕਾਰੀਆਂ ਵਲੋਂ ਘਰ ਦਾ ਗੇਟ ਬੰਦ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਜੋਗਿੰਦਰ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਨਾਲ-ਨਾਲ ਈ.ਡੀ. ਦੀ ਟੀਮ ਵੀ ਪਹੁੰਚੀ ਹੋਈ ਦੱਸੀ ਜਾ ਰਹੀ ਹੈ।

Comment here