ਸਿਆਸਤਖਬਰਾਂਚਲੰਤ ਮਾਮਲੇ

ਸਿਆਸਤ ‘ਚ ਆਉਂਦੇ ਰਹਿੰਦੇ ਨੇ ਤੂਫਾਨ- ਪ੍ਰਕਾਸ਼ ਸਿੰਘ ਬਾਦਲ 

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਐਲਾਨੇ ਗਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਮੁੱਖੀ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਅਕਾਲੀ ਦਲ ਦੀ ਇਸ ਸ਼ਰਮਨਾਕ ਹਾਰ ਤੋਂ ਬਾਅਦ ਸੈਕਟਰ 28 ਸਥਿਤ ਦਫ਼ਤਰ ਵਿਖੇ ਕੋਰ ਕਮੇਟੀ ਦੀ ਬੈਠਕ ਕੀਤੀ ਗਈ। ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਚੰਗੇ ਉਛਾਲ ਨਾਲ ਵਾਪਸ ਪਰਤੇਗੀ।  ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪਾਰਟੀ ਵਿੱਚ ਕਈ ਵਾਰ ਮੁਸੀਬਤਾਂ ਆਈਆਂ। ਸਿਆਸਤ ਵਿੱਚ ਤੂਫਾਨ ਆਉਂਦੇ ਰਹਿੰਦੇ ਹਨ  ਤੇ ਹਾਰ ਜਿੱਤ ਵੀ ਚਲਦੀ ਰਹਿੰਦੀ ਹੈ। ਮੀਟਿੰਗ ਲਈ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਮਾੜੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਲੈਣੀ ਚਾਹੀਦੀ ਹੈ।  ਉਨ੍ਹਾਂ ਨੇ ਕਿਹਾ ਕਿ “ਇੱਕ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਪਾਰਟੀ ਦੀ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇ ਕਾਰਨਾਂ ਦਾ ਵਿਸ਼ਲੇਸ਼ਣ ਕਰਨ ਅਤੇ ਅੱਗੇ ਦਾ ਰਸਤਾ ਸੁਝਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿੱਚ ਸਿਰਫ਼ 3 ਹੀ ਸੀਟਾਂ ਮਿਲ ਸਕੀਆਂ ਅਤੇ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ ਜਿਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲਾਂਕਿ ਅਕਾਲੀ ਆਗੂਆਂ ਵੱਲੋਂ ਖੁੱਲ ਕੇ ਇਸ ਮੁੱਦੇ ਬਾਰੇ ਗੱਲਬਾਤ ਨਹੀਂ ਕੀਤੀ ਜਾ ਰਹੀ।

Comment here