ਅਪਰਾਧਸਿਆਸਤਚਲੰਤ ਮਾਮਲੇ

ਸਿਮਰਜੀਤ ਬੈਂਸ ਗ੍ਰਿਫਤਾਰ, ਲੁਧਿਆਣਾ ਚ ਤਣਾਅ

ਲੁਧਿਆਣਾ : ਚੋਣ ਸਰਗਰਮੀ ਦੌਰਾਨ ਹੋਈ ਹਿੰਸਾ ਦੇ ਚਲਦਿਆਂ ਪੰਜਾਬ ਪੁਲਿਸ ਨੇ  ਅੱਜ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਮੌਜੂਦਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਲੁਧਿਆਣਾ ਕੋਰਟ ਦੇ ਬਾਰ ਰੂਮ ਵਿੱਚੋਂ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਹੋਈ ਹੈ। ਦੱਸਣਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ  ਬੈਂਸ ਅਤੇ ਉਨ੍ਹਾਂ ਦਾ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਕੀਲਾਂ ਨੂੰ ਸੰਬੋਧਨ ਕਰਨ ਆਏ ਸਨ | ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਪੁਲਿਸ ਵਿਚਾਲੇ ਤਕਰਾਰ ਵੇਖਣ ਨੂੰ ਮਿਲੀ ਹੈ। ਬੀਤੇ ਦਿਨੀਂ  ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ ‘ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ‘ਚ ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖਿਲਾਫ਼ ਕਤਲ ਦੀ ਕੋਸ਼ਿਸ਼, ਹਿੰਸਾ ਫੈਲਾਉਣ, ਭੰਨਤੋੜ ਕਰਕੇ ਨੁਕਸਾਨ ਪਹੁੰਚਾਉਣ, ਆਰਮਜ਼ ਐਕਟ, ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ 3 ਮਹਾਂਮਾਰੀ ਰੋਗ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Comment here