ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿਮਰਨਜੀਤ ਮਾਨ ਖਿਲਾਫ ਡੀ.ਜੀ.ਪੀ. ਨੂੰ ਸ਼ਿਕਾਇਤ

ਚੰਡੀਗੜ੍ਹ-ਭਾਜਪਾ ਯੁਵਾ ਮੋਰਚਾ ਨੇ ਐਮਪੀ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ ਗਈ  ਅਤੇ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੇ ਖਿਲਾਫ ਵੀ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਅਸ਼ੋਕ ਸ਼ਰੀਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਗਤ ਸਿੰਘ ਸਾਰੇ ਦੇਸ਼ ਦੇ ਨੌਜਵਾਨਾਂ ਦੇ ਰੋਲ ਮਾਡਲ ਹਨ। ਜੇ ਸਿਮਰਨਜੀਤ ਸਿੰਘ ਮਾਨ ਖਿਲਾਫ ਸ਼ਿਕਾਇਤ ਦਰਜ ਨਾ ਹੋਈ ਤਾਂ ਭਾਜਪਾ ਸੜਕ ਤੋਂ ਲੈਕੇ ਸੰਸਦ ਤੱਕ ਰੋਸ ਮਾਰਚ ਕੱਢੇਗੀ।

Comment here