ਅਪਰਾਧਸਿਆਸਤਖਬਰਾਂ

ਸਿਮਰਨਜੀਤ ਮਾਨ ਦਾ ਭਾਰਤ ‘ਚ ਟਵਿੱਟਰ ਅਕਾਊਂਟ ਬੈਨ

ਚੰਡੀਗੜ੍ਹ-ਅੱਜ ਤੀਜੇ ਦਿਨ ਵੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਸਬੰਧੀ ਸਰਚ ਆਪ੍ਰੇਸ਼ਨ ਜਾਰੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਹੋਈ ਕਾਰਵਾਈ ਸਬੰਧੀ ਬੀਤੇ ਦਿਨੀਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਟਵਿੱਟਰ ਅਕਾਊਂਟ ਬੰਦ ਕਰਨ ਦੇ ਨਾਲ ਹੀ ਸਰਕਾਰ ਨੇ ਮਾਨ ਕੋਲੋਂ ਕਾਨੂੰਨੀ ਜਵਾਬ ਮੰਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਵੱਲੋਂ ਕੀਤੀ ਗਈ ਅੰਮ੍ਰਿਤਪਾਲ ਖਿਲਾਫ ਕਾਰਵਾਈ ਉਤੇ ਬੋਲਦਿਆਂ ਕਿਹਾ ਸੀ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਿਸ ਝੂਠੇ ਐਨਕਾਊਂਟਰ ਵਿਚ ਅੰਮ੍ਰਿਤਪਾਲ ਨੂੰ ਫਾਂਸੀ ਦੇ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸਮੁੱਚੀ ਸਿੱਖ ਕੌਮ ਦਾ ਤਿੱਕਾ ਪ੍ਰਤੀਕਰਮ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਕੋਈ ਵੀ ਨਾਜਾਇਜ਼ ਕਾਰਵਾਈ ਕੀਤੀ ਜਾਂਦੀ ਹੈ ਤਾਂ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿਚ ਵੱਸਦੇ ਸਿੱਖਾਂ ਦਾ ਵਿਰੋਧ ਪੰਜਾਬ ਤੇ ਕੇਂਦਰ ਸਰਕਾਰ ਨੂੰ ਝੱਲਣਾ ਪਵੇਗਾ।

Comment here