ਸਿਆਸਤਖਬਰਾਂਚਲੰਤ ਮਾਮਲੇ

ਸਿਮਰਨਜੀਤ ਮਾਨ ਨੇ ਪੰਜਾਬ ’ਚ ਅਫੀਮ ਖੇਤੀ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ

ਚੰਡੀਗੜ੍ਹ-ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਵਿੱਚ ਪੰਜਾਬ ਦੇ ਬਹੁਤ ਸਾਰੇ ਮੁੱਦਿਆ ਉੱਤੇ ਗੱਲਬਾਤ ਕੀਤੀ। ਇਸ ਦੌਰਾਨ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ਾਂ ਅਤੇ ਹੋਰ ਸੂਬਿਆਂ ਵਿੱਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ ਤਾਂ ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੰਜਾਬੀ ਨੌਜਵਾਨਾਂ ਦੇ ਹੱਕ ਵਿੱਚ ਖਲੋਏ ਸਰਦਾਰ ਸਿਮਰਨਜੀਤ ਸਿੰਘ ਮਾਨ। ਨਸ਼ੇੜੀ ਕਹਿ ਕੇ ਭੰਡਣ ਵਾਲਿਆਂ ਨੂੰ ਪਾਰਲੀਮੈਂਟ ਵਿੱਚ ਦਿੱਤਾ ਜਵਾਬ ਅਤੇ ਸਰਕਾਰ ਨੰ ਦਿੱਤੀ ਨਸੀਹਤ।
ਲੋਕ ਸਭਾ ਵਿੱਚ ਬੋਲਦਿਆ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਵੱਖ-ਵੱਖ ਆਗੂ ਸਰਾਬ ਅਤੇ ਨਸ਼ੇ ਦਾ ਆਦੀ ਕਹਿ ਕੇ ਬਦਨਾਮ ਕਰ ਰਹੇ ਹਨ। ਇਹ ਪੰਜਾਬ ਦਾ ਨਾਮ ਖਰਾਬ ਕਰਨ ਵਿੱਚ ਲੱਗੇ ਹੋਏ ਹਨ। ਪਰ ਅਸਲੀਅਤ ਕੁੱਝ ਹੋਰ ਹੀ ਹੈ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕੈਨੇਡਾ ਵਰਗੇ ਦੇਸ਼ਾਂ ਵਿੱਚ ਵੀ ਉੱਥੋਂ ਦੀ ਸਰਕਾਰ ਵੱਲੋਂ ਭੰਗ ਦੀ ਖੇਤੀ ਕਰਨ ਦੀ ਆਪਣੇ ਨਿਵਾਸੀਆਂ ਨੂੰ ਖੁੱਲ੍ਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾਂ ਕੈਨੇਡਾ ਆਪਣੇ ਨਿਵਾਸੀਆਂ ਨੂੰ ਨਸ਼ੀਲੇ ਪਦਾਰਥ ਵੇਚਣ ਅਤੇ ਖਰੀਦਣ ਦੀ ਖੁੱਲ੍ਹ ਵੀ ਦਿੰਦਾ ਹੈ। ਜੋ ਇਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਦੀ ਸੋਚ ਵੱਡੇ ਪੱਧਰ ਉੱਤੇ ਬਦਲ ਰਹੀ ਹੈ। ਜੋ ਅਜਿਹੀ ਖੁੱਲ੍ਹ ਪੰਜਾਬ ਨੂੰ ਦੇਣਾ ਕਿਸ ਤਰ੍ਹਾਂ ਦੀ ਕੋਈ ਰੁਕਾਵਟ ਵਾਲੀ ਗੱਲ ਨਹੀਂ ਹੈ।
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਸਪੀਕਰ ਨੂੰ ਆਪਣੀ ਗੱਲ ਰੱਖਦਿਆ ਕਿਹਾ ਕਿ ਜਿਵੇਂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਸੂਬਿਆਂ ਵਿੱਚ ਉਥੋਂ ਦੇ ਕਿਸਾਨਾਂ ਨੂੰ ਸਿਵਲ ਸਰਜਨ ਵੱਲੋਂ ਅਫ਼ੀਮ ਖਰੀਦਣ ਅਤੇ ਵੇਚਣ ਦੇ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਫਿਰ ਉਸ ਤਰਜ਼ ਉੱਤੇ ਹੀ ਪੰਜਾਬ ਨੂੰ ਦੇ ਸਿਵਲ ਸਰਜਨਾਂ ਨੂੰ ਵੀ ਲਾਇਸੈਂਸ ਜਾਰੀ ਕਰਨ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਅਫੀਮ ਦੀ ਖੇਤੀ ਨਾਲ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Comment here