ਸਿਆਸਤਖਬਰਾਂ

ਸਿਸੋਦੀਆ ਨੇ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਕੀਤਾ ਦੌਰਾ

ਚੰਡੀਗੜ-ਪੰਜਾਬ ਤੇ ਦਿੱਲੀ ਦੇ ਦਰਮਿਆਨ ਸਿੱਖਿਆ ਢਾਂਚੇ ਨੂੰ ਲੈ ਕੇ ਚਰਚਾ ਹੋ ਰਹੀ ਹੈ, ਇਕ ਦੂਜੇ ਨੂੰ ਸਕੂਲਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਮਾਮਲੇ ਚ ਚੁਣੌਤੀ ਦੇ ਰਹੇ ਹਨ।  ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਸਿੱਖਿਆ ਦੇ ਮਿਆਰ ਨੂੰ ਲੈ ਕੇ ਆਹਮੋ ਸਾਹਮਣੇ ਹਨ। ਸਿਸੋਦੀਆ ਨੇ ਪੰਜਾਬ ਸਰਕਾਰ ਤੋਂ 250 ਸਕੂਲਾਂ ਦੀ ਸੂਚੀ ਮੰਗੀ ਸੀ, ਜੋ ਹੁਣ ਤੱਕ ਨਹੀਂ ਦਿੱਤੀ ਗਈ। ਹੁਣ ਅੱਜ ਸਿਸੋਦੀਆ ਖੁਦ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਪਹੁੰਚ ਗਏ।  ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਬੁਰੀ ਹਾਲਤ ਹੈ। ਇਕ-ਇਕ ਅਧਿਆਪਕ 6-7 ਜਮਾਤਾਂ ਨੂੰ ਪੜ੍ਹਾ ਰਿਹਾ ਹੈ। ਅਧਿਆਪਕ ਦੀ ਤਨਖਾਹ 6 ਹਜ਼ਾਰ ਰੁਪਏ ਹੈ। ਉਨ੍ਹਾਂ ਕਿਹਾ ਕਿ ਮੈਂ ਅਜਿਹੇ ਅਧਿਆਪਕਾਂ ਦੇ ਹੌਸਲੇ ਨੂੰ ਸਲਾਮ ਕਰਦਾ ਹਾਂ।  ਸਕੂਲਾਂ ਦੀ ਹਾਲਤ ਵੀ ਬੜੀ ਮਾੜੀ ਹੈ। ਮੁੱਖ ਮੰਤਰੀ ਦੇ ਪਿੰਡ ਦੇ ਸਕੂਲ ਦਾ ਇਹ ਹਾਲ ਹੈ। ਪਾਣੀ ਤੋਂ ਲੈ ਕੇ ਹੋਰ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਹੈ। ਅਧਿਆਪਕ ਆਪਣੇ ਪੱਧਰ ਉਤੇ ਮਿਹਨਤ ਕਰਕੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਵਿਚ ਕਾਂਗਰਸ ਦੀ ਸਰਕਾਰ ਸੀ ਤਾਂ ਉਥੇ ਵੀ ਸਕੂਲਾਂ ਦੀ ਅਜਿਹੀ ਹੀ ਹਾਲਤ ਸੀ। ਸਾਡੀ ਸਰਕਾਰ ਆਉਣ ਉਤੇ ਹਾਲਾਤ ਨੂੰ ਕਾਬੂ ਕੀਤਾ ਤੇ ਸਕੂਲਾਂ ਦੀ ਤਸਵੀਰ ਬਦਲ ਦਿੱਤੀ।  ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੇ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ। ਅੱਜ ਮੈਂ ਉਨ੍ਹਾਂ ਦੇ ਹਲਕੇ ਵਿੱਚ ਕੁਝ ਸਰਕਾਰੀ ਸਕੂਲਾਂ ਨੂੰ ਦੇਖਣ ਜਾਵਾਂਗਾ। ਉਮੀਦ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਸਰਕਾਰੀ ਸਕੂਲ ਤਾਂ ਸਭ ਤੋਂ ਵਧੀਆ ਹੋਣਗੇ।

Comment here