ਸਿਆਸਤਖਬਰਾਂ

ਸਿਹਤ ਸਕੀਮ ਤਹਿਤ ਲਾਭ ਲੈਣ ਲਈ ਗੋਲਡਨ ਕਾਰਡ ਜਾਰੀ

ਸ੍ਰੀਨਗਰ: ਸ੍ਰੀਨਗਰ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਪ੍ਰਧਾਨ ਮੰਤਰੀ-ਜੈ ਸਿਹਤ ਸਕੀਮ ਤਹਿਤ ਲਾਭ ਲੈਣ ਲਈ ਗੋਲਡਨ ਕਾਰਡ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸ੍ਰੀਨਗਰ ਦੇ ਡਿਪਟੀ ਕਮਿਸ਼ਨਰ (ਡੀਸੀ) ਮੁਹੰਮਦ ਐਜਾਜ਼ ਅਸਦ ਨੇ ਬੀਤੇ ਸੋਮਵਾਰ ਨੂੰ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਕੀਮ ਦੇ ਉਦੇਸ਼ਾਂ ਨੂੰ ਉਜਾਗਰ ਕਰਦੇ ਹੋਏ ਡੀਸੀ ਨੇ ਕਿਹਾ ਕਿ ਪ੍ਰਧਾਨ ਮੰਤਰੀ-ਜੈ ਸਿਹਤ ਯੋਜਨਾ ਦਾ ਉਦੇਸ਼ ਕਿਸੇ ਵੀ ਬਿਮਾਰ ਵਿਅਕਤੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕਰਨਾ ਹੈ। ਡੀਸੀ ਨੇ ਕਿਹਾ ਕਿ ਜੇਕਰ ਪਰਿਵਾਰ ਦਾ ਕੋਈ ਮੈਂਬਰ ਕਿਸੇ ਬਿਮਾਰੀ ਤੋਂ ਪੀੜਤ ਹੈ ਤਾਂ ਉਹ ਕਿਸੇ ਵੀ ਮਨੋਨੀਤ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕਦਾ ਹੈ। ਇਸ ਸਕੀਮ ਤਹਿਤ ਇਲਾਜ ਦਵਾਈਆਂ ਦਾ ਖਰਚਾ, ਆਪਰੇਸ਼ਨ ਦਾ ਖਰਚਾ ਅਤੇ ਕਈ ਤਰ੍ਹਾਂ ਦੇ ਖਰਚੇ ਸਰਕਾਰ ਸਹਿਣ ਕਰੇਗੀ।

Comment here