ਅਪਰਾਧਸਿਆਸਤਖਬਰਾਂ

ਸਿੰਧੀ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਦਾ ਗੋਲ਼ੀਆਂ ਮਾਰ ਕੇ ਕਤਲ

ਗੁਰਦਾਸਪੁਰ-ਬੀਤੇ ਐਤਵਾਰ ਦੇਰ ਸ਼ਾਮ ਪਾਕਿਸਤਾਨ ਦੇ ਕੁਈਨਜ਼ ਰੋਡ ’ਤੇ ਸੇਂਟ ਜ਼ੇਵੀਅਰ ਸਕੂਲ ਨੇੜੇ ਮੋਟਰਸਾਈਕਲ ਸਵਾਰ ਹਥਿਆਰਬੰਦ ਲੋਕਾਂ ਨੇ ਇਕ ਨਿੱਜੀ ਸਿੰਧੀ ਅਖ਼ਬਾਰ ਅਤੇ ਉਸ ਦੇ ਟੀ. ਵੀ. ਚੈਨਲ ਨਾਲ ਜੁੜੇ ਸੀਨੀਅਰ ਪੱਤਰਕਾਰ ਜਾਨ ਮੁਹੰਮਦ ਮਹਾਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਕਿਹਾ ਕਿ ਪੱਤਰਕਾਰ ਦੇ ਸਿਰ ਤੇ ਅੱਖਾਂ ਕੋਲ ਕਈ ਗੋਲ਼ੀਆਂ ਲੱਗੀਆਂ। ਗੰਭੀਰ ਹਾਲਤ ਵਿਚ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸਰਜਰੀ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਦਾ ਮੰਨਣਾ ਹੈ ਕਿ ਪੁਰਾਣੀ ਦੁਸ਼ਮਣੀ ਕਾਰਨ ਕਤਲ ਹੋਇਆ ਹੈ। ਹਮਲੇ ਦੇ ਪਿੱਛੇ ਦਾ ਮਕਸਦ ਤੁਰੰਤ ਪਤਾ ਨਹੀਂ ਲੱਗ ਸਕਿਆ।

Comment here