ਸਿੰਧ-ਪਾਕਿਸਤਾਨ ਦੇ ਸਿੰਧ ਸੂਬੇ ਦੇ ਕਸਬਾ ਖਿਪਰੂ ’ਚ ਬੀਤੇ ਦਿਨ 2 ਦੋ ਨਾਬਾਲਿਕ ਹਿੰਦੂ ਭੈਣਾ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਅਗਵਾਕਾਰਾਂ ਨਾਲ ਹੀ ਮਸਜਿਦ ’ਚ ਨਿਕਾਹ ਕਰਵਾ ਦਿੱਤਾ ਗਿਆ। ਸੂਤਰਾਂ ਅਨੁਸਾਰ 17 ਫਰਵਰੀ ਦੀ ਰਾਤ ਨੂੰ ਕਸਬਾ ਖਿਪਰੂ ਨਿਵਾਸੀ ਹਰੀ ਲਾਲ ਦੇ ਘਰ ’ਚ ਕੁਝ ਲੋਕਾਂ ਨੇ ਹਮਲਾ ਕੀਤਾ ਅਤੇ ਪਰਿਵਾਰ ਦੇ ਲੋਕਾਂ ਨਾਲ ਕੁੱਟਮਾਰ ਕਰ ਕੇ ਸਾਰਿਆਂ ਨੂੰ ਇਕ ਕਮਰੇ ’ਚ ਬੰਦ ਕਰ ਦਿੱਤਾ ਅਤੇ ਉਨ੍ਹਾਂ ਦੀਆਂ 2 ਲੜਕੀਆਂ ਮੀਨਾ (19) ਅਤੇ ਰੇਖਾ (12) ਨੂੰ ਹਥਿਆਰਾਂ ਦੀ ਨੋਕ ’ਤੇ ਅਗਵਾ ਕਰ ਲਿਆ ਗਿਆ। ਜਦ ਇਸਦੀ ਲੋਕਾਂ ਨੇ ਪੁਲਸ ਕੋਲ ਸ਼ਿਕਾਇਤ ਕੀਤੀ ਤਾਂ ਪੁਲਸ ਨੇ ਪਰਿਵਾਰ ਦੇ ਮੈਂਬਰਾਂ ਨੂੰ ਦੱਸਿਆ ਕਿ ਦੋਵਾਂ ਲੜਕੀਆਂ ਨੇ ਇਸਲਾਮ ਧਰਮ ਕਬੂਲ ਕਰ ਕੇ ਨਿਕਾਹ ਕਰਵਾ ਲਿਆ ਹੈ।
ਸਿੰਧ ’ਚ 2 ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ, ਨਿਕਾਹ

Comment here