ਅਪਰਾਧਸਿਆਸਤਖਬਰਾਂ

ਸਿੰਧ ਸਰਕਾਰ ਨੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਦਾ ਲਿਆ ਨੋਟਿਸ

ਕਰਾਚੀ-ਪਾਕਿਸਤਾਨ ਵਿਚ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਸਿੰਧ ਸੂਬੇ ’ਚ ਗ਼ੈਰ-ਮੁਸਲਿਮ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਵਧਦੀਆਂ ਘਟਨਾਵਾਂ ਅਤੇ ਮੌਲਵੀ ਮੀਆਂ ਮਿੱਠੂ ਤੇ ਬ੍ਰਿਟੇਨ ਸਰਕਾਰ ਵੱਲੋਂ ਕਈ ਤਰ੍ਹਾਂ ਦੀਆ ਪਾਬੰਦੀਆਂ ਲਗਾਉਣ ਤੋਂ ਬਾਅਦ ਸਿੰਧ ਸੂਬੇ ਦੇ ਮੁੱਖ ਮੰਤਰੀ ਸਈਦ ਮੁਰਾਦ ਅਲੀ ਸ਼ਾਹ ਨੇ ਇਕ ਅਹਿਮ ਮੀਟਿੰਗ ਬੁਲਾਈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਮੀਟਿੰਗ ’ਚ ਕਿਹਾ ਕਿ ਸਰਕਾਰ ਆਪਣੇ ਸੂਬੇ ’ਚ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਉਪਾਅ ਕਰੇਗੀ ਅਤੇ ਸਖ਼ਤ ਕਦਮ ਚੁੱਕੇਗੀ।
ਮੀਟਿੰਗ ’ਚ ਮੁੱਖ ਮੰਤਰੀ ਦੇ ਕਾਨੂੰਨੀ ਸਲਾਹਕਾਰ ਮੁਰਤਜ਼ਾ ਵਹਾਬ, ਮੁੱਖ ਸਕੱਤਰ ਸੋਹੇਲ ਰਾਜਪੂਤ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਮੀਟਿੰਗ ’ਚ ਕਿਹਾ ਕਿ ਸਰਕਾਰ ਸਾਰੇ ਗ਼ੈਰ-ਮੁਸਲਿਮ ਪਰਿਵਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਅਤੇ ਜਬਰੀ ਧਰਮ ਪਰਿਵਰਤਨ ਰੋਕਣ ਲਈ ਵਚਨਬੱਧ ਹੈ।

Comment here