ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਖਾਲਿਸਤਾਨੀ ਸੰਗਠਨ ‘ਸਿੱਖਸ ਫਾਰ ਜਸਟਿਸ’ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪਸ ਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ ਦੀਆਂ ਐਪਸ, ਵੈੱਬਸਾਈਟ ਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ। ਮੰਤਰਾਲੇ ਨੇ ਕਿਹਾ , “ਖੁਫੀਆ ਜਾਣਕਾਰੀ ਮਿਲੀ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਇਸ ਕਾਰਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਰਾਜਨੀਤੀ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਲਿਆ ਹੈ।” ਸਿੱਖਸ ਫਾਰ ਜਸਟਿਸ ਨਾਂ ਦੇ ਸੰਗਠਨ ‘ਤੇ ਵੱਖਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਦਾ ਦੋਸ਼ ਹੈ। ਕੁਝ ਸਮਾਂ ਪਹਿਲਾਂ ਲੁਧਿਆਣਾ ਦੀ ਅਦਾਲਤ ‘ਚ ਹੋਏ ਬੰਬ ਧਮਾਕੇ ‘ਚ ਵੀ ਇਸ ਜਥੇਬੰਦੀ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਇਸ ਜਥੇਬੰਦੀ ਵੱਲੋਂ ਪੰਜਾਬ ‘ਚ ਪੀਐੱਮ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਸੰਨ੍ਹ ਦੇ ਮਾਮਲੇ ‘ਚ ਵੀ ਜਿਕਰ ਹੋਇਆ ਸੀ। ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਨਾਲ ਜੁੜੇ ਕੇਸ ਦੇ ਵਕੀਲਾਂ ਨੂੰ ਇਸ ਸੰਗਠਨ ਵੱਲੋਂ ਧਮਕੀਆਂ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਖਾਲਿਸਤਾਨ ਦੇ ਸਮਰਥਨ ‘ਚ ਰੈਫਰੈਂਡਮ ਕਰਵਾਉਣ ਦੇ ਮਾਮਲੇ ‘ਚ ਬ੍ਰਿਟੇਨ ਸਮੇਤ ਕਈ ਦੇਸ਼ਾਂ ‘ਚ ਵੀ ਇਸ ਸੰਗਠਨ ਦਾ ਨਾਂ ਆਇਆ।
ਸਿੱਖਸ ਫਾਰ ਜਸਟਿਸ ਨਾਲ ਸੰਬੰਧਤ ਐਪਸ, ਵੈੱਬਸਾਈਟਾਂ ਬਲਾਕ

Comment here