ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿੱਖਾਂ ਨੂੰ ਕਮਜ਼ੋਰ ਕਰਨ ਲਈ ਈਸਾਈਅਤ ਦਾ ਹੋ ਰਿਹੈ ਪ੍ਰਚਾਰ : ਜਥੇਦਾਰ ਹਰਪ੍ਰੀਤ ਸਿੰਘ

ਚੰਡੀਗੜ੍ਹ-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਾਨੂੰ ਧਾਰਮਿਕ ਰੂਪ ਵਿੱਚ ਕਮਜ਼ੋਰ ਕਰਨ ਲਈ ਪੰਜਾਬ ਦੀ ਧਰਤੀ ‘ਤੇ ਜ਼ੋਰਾਂ ਸ਼ੋਰਾਂ ਨਾਲ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ਉਪਰ ਤੇਜ਼ੀ ਨਾਲ ਮਸਜਿਦਾਂ ਅਤੇ ਚਰਚ ਬਣ ਰਹੇ ਹਨ, ਜੋ ਕਿ ਸਾਡੇ ਲਈ ਚਿੰਤਾ ਦਾ ਵਿਸ਼ਾ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਧਰਮ ਪਰਿਵਰਤਨ ਰੋਕਣ ਲਈ ਵੀ ਅਪੀਲ ਕੀਤੀ ਹੈ। ਉਨ੍ਹਾਂ ਸਾਰੇ ਸਿੱਖਾਂ ਨੂੰ ਕਿਹਾ ਹੈ ਕਿ ਉਹ ਖੁਦ ਅਤੇ ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਅੰਮ੍ਰਿਤਪਾਨ ਕਰਵਾਓ। ਉਨ੍ਹਾਂ ਕਿਹਾ ਕਿ ਇੱਧਰ ਉਧਰ ਭਟਕਣ ਦੀ ਥਾਂ ਗੁਰੂ ਵਾਲੇ ਬਣੋ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਕਰਵਾਉਣ ਵਾਲੇ ਪਖੰਡੀ ਹਨ, ਜੋ ਕਿ ਅਸੀਂ ਹੀ ਨਹੀਂ ਚਰਚ ਪ੍ਰਬੰਧਣ ਵਾਲੇ ਵੀ ਕਹਿ ਰਹੇ ਹਨ।
ਹਾਲਾਂਕਿ ਪੰਜਾਬ ਵਿੱਚ ਇਹ ਮੁੱਦਾ ਪਹਿਲੀ ਵਾਰ ਨਹੀਂ ਉਠਿਆ ਹੈ। ਪਰ ਹਾਲ ਹੀ ਵਿਚ ਇਹ ਮਾਮਲਾ ਉਸ ਸਮੇਂ ਫਿਰ ਗਰਮਾ ਗਿਆ ਜਦੋਂ ਕੁਝ ਨਿਹੰਗ ਸਿੱਖਾਂ ਨੇ ਅੰਮ੍ਰਿਤਸਰ ਦੇ ਇਕ ਪਿੰਡ ਵਿਚ ਈਸਾਈ ਮਿਸ਼ਨਰੀਆਂ ਦੇ ਪ੍ਰੋਗਰਾਮ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਭਾਈਚਾਰਿਆਂ ਦੇ ਲੋਕਾਂ ਵਿੱਚ ਝੜਪ ਹੋ ਗਈ ਅਤੇ ਪੁਲੀਸ ਨੇ ਕਰੀਬ 150 ਨਿਹੰਗਾਂ iਖ਼ਲਾਫ਼ ਕੇਸ ਦਰਜ ਕਰ ਲਿਆ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਸੀ ਕਿ ਨਿਹੰਗਾਂ ਨੇ ਜਬਰੀ ਧਰਮ ਪਰਿਵਰਤਨ ਰੋਕਣ ਲਈ ਉਥੇ ਗਏ ਸਨ। ਇੱਕ ਅਖਬਾਰ ਨੂੰ ਦਿੱਤੀ ਇੰਟਰਵਿਊ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਹਾਲਾਤ ਨੇ ਸਾਨੂੰ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਲਿਆਉਣ ਦੀ ਮੰਗ ਉਠਾਉਣ ਲਈ ਮਜਬੂਰ ਕੀਤਾ ਹੈ।

Comment here