ਸਿਆਸਤਖਬਰਾਂਦੁਨੀਆ

ਸਿੱਖਾਂ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ ਬਾਰੇ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਨਵੀਂ ਦਿੱਲੀ-ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ ਦਾ ਵਿਰੋਧ ਕਰਨ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਰ ਹਰਸ਼ ਵਿਭੋਰ ਸਿੰਘਲ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ ਕਿ ਅਦਾਲਤ ਨੇ ਸਾਰੀਆਂ ਦਲੀਲਾਂ ਸੁਣੀਆਂ ਹਨ ਅਤੇ ਇਸ ਮਾਮਲੇ ਬਾਰੇ ਢੁਕਵਾਂ ਫ਼ੈਸਲਾ ਸੁਣਾਇਆ ਜਾਵੇਗਾ। ਦੱਸਣਯੋਗ ਹੈ ਕਿ ਪਟੀਸ਼ਨਰ ਨੇ ਕੇਂਦਰ ਸਰਕਾਰ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਦੁਆਰਾ ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ਵਿਚ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਨੇ 4 ਮਾਰਚ ਦੇ ਆਪਣੇ ਆਦੇਸ਼ ਵਿਚ ਕਿਹਾ ਸੀ ਕਿ ਕ੍ਰਿਪਾਨ ਸਿਰਫ ਇਕ ਸਿਖ ਯਾਤਰੀ ਆਪਣੇ ਨਾਲ ਲੈ ਕੇ ਜਾ ਸਕਦਾ ਹੈ ਪਰ ਉਸ ਦੇ ਬਲੇਡ ਦੀ ਲੰਬਾਈ 6 ਇੰਚ ਅਤੇ ਕੁੇਲ ਲੰਬਾਈ 9 ਇੰਚ ਤੋਂ ਜ਼ਿਆਦਾ ਨਾ ਹੋਵੇ।

Comment here