ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿੱਖ ਕੈਦੀਆਂ ਦੀ ਰਿਹਾਈ ਲਈ ਰਾਜਪਾਲ ਪੰਜਾਬ ਕੇੰਦਰੀ ਮੰਤਰੀ ਨੂੰ ਮਿਲਣਗੇ

ਚੰਡੀਗੜ-ਪੰਜਾਬ ਦੀ ਸਿਆਸਤ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਗਰਮਾਈ ਹੋਈ ਹੈ, ਖਾਸ ਕਰਕੇ ਪੰਥਕ ਹਲਕਿਆਂ ਵਿੱਚ ਵਧੇਰੇ ਸਰਗਰਮੀ ਹੈ। ਲੰਘੇ ਦਿਨ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਐਸਜੀਪੀਸੀ ਮੈਂਬਰਾਂ ਦਾ ਵਫ਼ਦ ਪੰਜਾਬ ਰਾਜਪਾਲ ਨੂੰ ਮਿਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਐਸਜੀਪਸੀ  ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਹ ਗੱਲ ਐਸਜੀਪੀਸੀ ਮੈਂਬਰਾਂ ਨੇ ਰਾਜਪਾਲ ਨਾਲ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਲੈ ਕੇ ਕਈ ਭਖਦੇ ਸਿੱਖ ਮਸਲੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮੁੱਦੇ ‘ਤੇ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਤੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਜ਼ਰੂਰ ਕਰਨਗੇ। ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਅਸੀਂ ਰਾਜਪਾਲ ਕੋਲ ਮੁੱਦਾ ਚੁੱਕਦਿਆਂ ਕਿਹਾ ਕਿ ਜੇਕਰ ਬਲਾਤਕਾਰ ਕਰਨ ਵਾਲਿਆਂ  ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਲੰਮੇ ਸਮੇਂ ਤੋਂ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? ਇਸ ‘ਤੇ ਰਾਜਪਾਲ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਛੇਤੀ ਹੀ ਇਸ ਮੁੱਦੇ ‘ਤੇ ਮੁਲਾਕਾਤ ਕਰਨ ਦਾ ਭਰੋਸਾ ਦਿਵਾਇਆ।

Comment here