ਅਪਰਾਧਸਿਆਸਤਖਬਰਾਂਦੁਨੀਆ

ਸਿੱਖ ਡਾਕਟਰ ਦੇ ਕਾਤਲਾਂ ਨੂੰ ਗ੍ਰਿਫਤਾਰ ਨਾ ਕਰਨ ਤੇ ਰੋਸ

ਕਰਾਚੀ-ਬੀਤੇ ਦਿਨੀਂ ਇਕ ਸਿੱਖ ਡਾਕਟਰ ਸਤਨਾਮ ਸਿੰਘ ਦੀ ਅੱਤਵਾਦੀਆਂ ਵੱਲੋਂ ਪਾਕਿਸਤਾਨ ਦੇ ਰਾਜ ਖੈਬਰ ਪਖਤੂਨਵਾਂ ਦੇ ਸ਼ਹਿਰ ਪੇਸ਼ਾਵਰ ’ਚ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਉਸ ਦੇ ਬਾਅਦ ਅੱਤਵਾਦੀ ਸੰਗਠਨ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣ ਦੇ ਬਾਵਜੂਦ ਕਿਸੇ ਦੋਸ਼ੀ ਨੂੰ ਗ੍ਰਿਫਤਾਰ ਨਾ ਕਰਨ ਕਾਰਨ ਪਾਕਿਸਤਾਨ ਦੇ ਸਿੱਖ ਫਿਰਕੇ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਤਰਾਂ ਦੇ ਅਨੁਸਾਰ ਇਸ ਵਿਰੋਧ ਕਾਰਨ ਪਾਕਿਸਤਾਨ ਦੇ ਸਿੱਖ ਫਿਰਕੇ ਦੇ ਲੋਕਾਂ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਪੇਸ਼ਾਵਰ ’ਚ ਪਾਕਿਸਤਾਨ ਸਰਕਾਰ ਦੇ ਖਿਲਾਫ ਜਲੂਸ ਕੱਢੇ ਅਤੇ ਮੰਗ ਪੱਤਰ ਦਿੱਤੇ। ਸਿੱਖ ਫਿਰਕੇ ਦੇ ਲੋਕ ਦੋਸ਼ ਲਗਾ ਰਹੇ ਸੀ ਕਿ ਪੁਲਸ ਜਾਣਬੁੱਝ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ।

Comment here